ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਜਾਖੜ ਦਾ ਸਨਮਾਨ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 7 ਜੁਲਾਈ ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਅੰਮ੍ਰਿਤਸਰ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਸਨਮਾਨ ਕੀਤਾ ਗਿਆ। ਸ੍ਰੀ ਜਾਖੜ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਉਣ ਮੌਕੇ ਗਲੋਬਲ ਪੰਜਾਬੀ ਐਸੋਸੀਏਸ਼ਨ...
ਸੁਨੀਲ ਜਾਖੜ ਦਾ ਸਨਮਾਨ ਕਰਦੇ ਹੋਏ ਇਕਬਾਲ ਸਿੰਘ ਲਾਲਪੁਰਾ ਤੇ ਹੋਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 7 ਜੁਲਾਈ

Advertisement

ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਅੰਮ੍ਰਿਤਸਰ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਸਨਮਾਨ ਕੀਤਾ ਗਿਆ। ਸ੍ਰੀ ਜਾਖੜ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਉਣ ਮੌਕੇ ਗਲੋਬਲ ਪੰਜਾਬੀ ਐਸੋਸੀਏਸ਼ਨ ਸਰਪ੍ਰਸਤ ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਕੌਮੀ ਘਟ ਗਿਣਤੀ ਕਮਿਸ਼ਨ ਦੀ ਅਗਵਾਈ ਵਿਚ ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਕੁਲਦੀਪ ਸਿੰਘ ਕਾਹਲੋਂ, ਰਮਨ ਗੁਪਤਾ, ਦਲਜੀਤ ਸਿੰਘ ਕਲਸੀ ਸਮੇਤ ਭਾਜਪਾ ਆਗੂ ਤਰੁਨ ਚੁੱਘ ਤੇ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਨਮਾਨ ਕੀਤਾ। ਇਸ ਮੌਕੇ ਸ੍ਰੀ ਲਾਲਪੁਰਾ ਨੇ ਭਾਜਪਾ ਹਾਈ ਕਮਾਨ ਦੀ ਚੋਣ ਅਤੇ ਫ਼ੈਸਲੇ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆ ਕਿਹਾ ਕਿ ਸ੍ਰੀ ਸੁਨੀਲ ਜਾਖੜ ਨਾ ਕੇਵਲ ਸਿਆਸੀ ਪਰਿਵਾਰਕ ਪਿਛੋਕੜ ਰੱਖਦੇ ਹਨ ਸਗੋਂ ਇਕ ਲਿਆਕਤ ਵਾਲੇ, ਸੂਝਵਾਨ, ਹਲੀਮੀ ਵਾਲੇ ਤਜਰਬੇਕਾਰ ਅਤੇ ਨਿਰਪੱਖ ਆਗੂ ਹਨ। ਇਸ ਮੌਕੇ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਸ੍ਰੀ ਜਾਖੜ ਨੂੰ ਗਲੋਬਲ ਪੰਜਾਬੀ ਐਸੋਸੀਏਸ਼ਨ ਦੀਆਂ ਸਰਗਰਮੀਆਂ ਤੋਂ ਜਾਣੂ ਕਰਾਇਆ। ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਨਵ ਨਿਯੁਕਤ ਪ੍ਰਧਾਨ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Advertisement
Tags :
‘ਗਲੋਬਲਐਸੋਸੀਏਸ਼ਨਸਨਮਾਨਜਾਖੜਪੰਜਾਬੀਵੱਲੋਂ