DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar news: ਪਾਵਨ ਗੁਟਕਾ ਸਾਹਿਬ ਦੀ ਬੇਅਦਬੀ; SGPC ਵੱਲੋਂ ਸਖਤ ਨਿੰਦਾ

ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ...

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ। ਫਾਈਲ ਫੋਟੋ
Advertisement

ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸੋਧ ਨੂੰ ਲੈ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਪ੍ਰਚਾਰ ਤਾਂ ਕਰ ਰਹੀ ਹੈ, ਪਰ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਵਿਚ ਫੇਲ੍ਹ ਸਾਬਤ ਹੋ ਰਹੀ ਹੈ।

Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਉਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ।

Advertisement

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ਼ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਨ ਵਾਲੇ ਅਨਸਰਾਂ ਨੂੰ ਵੀ ਸਾਹਮਣੇ ਲਿਆਏ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਿਆਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।

Advertisement
×