ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਮਈ
ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਸੈਰ ਲਈ ਗਰਮੀਆਂ ਵਿੱਚ ਸਵੇਰੇ 6 ਅਤੇ ਸਰਦੀਆਂ ਵਿੱਚ ਸਵੇਰੇ 7 ਵਜੇ ਜੱਲਿਆਂਵਾਲਾ ਬਾਗ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਸ਼ਾਮ ਨੂੰ ਜੱਲਿਆਂਵਾਲਾ ਬਾਗ ਬੰਦ ਕਰਨ ਦਾ ਸਮਾਂ 8:30 ਵਜੇ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਫਿੱਟ ਇੰਡੀਆ ਦਾ ਨਾਅਰਾ ਦਿੱਤਾ ਗਿਆ ਹੈ ਜਿਸ ਨਾਲ ਹਰ ਨਾਗਰਿਕ ਨੂੰ ਆਪਣੀ ਸਿਹਤ ਤੰਦਰੁਸਤ ਰੱਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਜੱਲਿਆਂਵਾਲਾ ਬਾਗ ਵਿੱਚ ਆਮ ਨਾਗਰਿਕ ਸਵੇਰ ਅਤੇ ਸ਼ਾਮ ਦੀ ਸੈਰ ਕਰ ਕੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ।