ਜੰਡਿਆਲਾ ਗੁਰੂ: ਰੇਲ ਰੋਕੋ ਅੰਦੋਲਨ ਦੌਰਾਨ ਆਈਐੱਮਐੱਫ ਦੀ ਚੇਅਰਪਰਸਨ ਦਾ ਪੁਤਲਾ ਫੂਕਿਆ

ਜੰਡਿਆਲਾ ਗੁਰੂ: ਰੇਲ ਰੋਕੋ ਅੰਦੋਲਨ ਦੌਰਾਨ ਆਈਐੱਮਐੱਫ ਦੀ ਚੇਅਰਪਰਸਨ ਦਾ ਪੁਤਲਾ ਫੂਕਿਆ

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 16 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 115ਵੇਂ ਦਿਨ ਵਿੱਚ ਦਾਖਲ ਹੋ ਗਿਆ। ਅੱਜ ਰੇਲਵੇ ਸਟੇਸ਼ਨ ’ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕੌਮਾਂਤਰੀ ਮੁਦਰਾ ਕੋਸ਼ ਫੰਡ ਦੀ ਚੇਅਰਪਰਸਨ ਦੀ ਅਰਥੀ ਫੂਕੀ ਗਈ। ਸ੍ਰੀ ਪੰਧੇਰ ਨੇ ਕਿਹਾ ਕੌਮਾਂਤਰੀ ਮੁਦਰਾ ਕੋਸ਼ ਫੰਡ ਦੀ ਚੇਅਰਪਰਸਨ ਕ੍ਰਿਸਟੀਨਾ ਵੱਲੋਂ ਬਿਆਨ ਵਿੱਚ ਖੇਤੀ ਕਾਨੂੰਨਾਂ ਨੂੰ ਸਹੀ ਦੱਸਿਆ ਗਿਆ ਤੇ ਮੋਦੀ ਸਰਕਾਰ ਵਲੋਂ ਕੀਤੇ ਖੇਤੀ ਸੁਧਾਰਾਂ ਨੂੰ ਲਾਹੇਵੰਦ ਦੱਸਦਿਆਂ ਇਹ ਵੀ ਦਾਅਵਾ ਕੀਤਾ ਗਿਆ ਕਿ ਇਸ ਨਾਲ ਰੁਜ਼ਗਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਅੱਜ ਜਥੇਬੰਦੀ ਨੇ ਰੇਲ ਰੋਕੋ ਅੰਦੋਲਨ ਦੇ 115ਵੇਂ ਦਿਨ ਮੌਕੇ ਰੇਲਵੇ ਸਟੇਸ਼ਨ ਜੰਡਿਆਲਾ ਗੁਰੂ ਦੇ ਬਾਹਰ ਕ੍ਰਿਸਟੀਨਾ ਦੀ ਅਰਥੀ ਫੂਕ ਕੇ ਇਸ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਜਥੇਬੰਦੀ ਨੂੰ ਵੀ ਸੁਪਰੀਮ ਕੋਰਟ ਦਾ ਨੋਟਿਸ ਪਹੁੰਚਿਆ ਹੈ ਅਤੇ ਇਸ ਸਬੰਧੀ ਆਪਣੇ ਵਕੀਲਾਂ ਨਾਲ ਸਲਾਹ ਕਰਕੇ ਇਸਦਾ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਕਲ਼ੇਰਬਾਲਾ, ਅਮਰਦੀਪ ਸਿੰਘ ਗੋਪੀ, ਅਮੋਲਕਜੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਲੋਹੁਕਾ, ਅਮਨਦੀਪ ਸਿੰਘ, ਮਹਿਤਾਬ ਸਿੰਘ ਕਚਰਭਨ, ਸੁਖਚੈਨ ਸਿੰਘ ਠੱਠਾ, ਸੁਰਿੰਦਰ ਸਿੰਘ ਘੁੱਦੂਵਾਲਾ, ਗੁਰਮੀਤ ਸਿੰਘ ਚੱਬਾ, ਲਖਵਿੰਦਰ ਸਿੰਘ ਜੋਗੇਵਾਲਾ, ਲਖਬੀਰ ਸਿੰਘ ਚੰਗਲੀ, ਦਵਿੰਦਰ ਸਿੰਘ ਵਲਟੋਹਾ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All