DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਡਿਆਲਾ ਗੁਰੂ: ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਲੋਕਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕ ਜਾਮ ਕੀਤੀ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 15 ਜਨਵਰੀ ਇਥੋਂ ਦੇ ਵਾਰਡ ਨੰਬਰ 7 ਖੂਹ ਗੁਰੂ ਅਰਜਨ ਦੇਵ ਇਲਾਕੇ ਦੇ ਘਰਾਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਗਰ ਕੌਂਸਲ ਦਫਤਰ ਦੇ ਸਾਹਮਣੇ...
  • fb
  • twitter
  • whatsapp
  • whatsapp
Advertisement

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 15 ਜਨਵਰੀ

Advertisement

ਇਥੋਂ ਦੇ ਵਾਰਡ ਨੰਬਰ 7 ਖੂਹ ਗੁਰੂ ਅਰਜਨ ਦੇਵ ਇਲਾਕੇ ਦੇ ਘਰਾਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਗਰ ਕੌਂਸਲ ਦਫਤਰ ਦੇ ਸਾਹਮਣੇ ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਅਤੇ ਸੜਕ ਜਾਮ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਨੇ ਕਿਹਾ ਵਾਰਡ ਨੰਬਰ 7 ਦੇ ਲੋਕਾਂ ਦੇ ਘਰਾਂ ਵਿੱਚ ਨਿਕਲਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਨਾਲ ਇਲਾਕਾ ਵਾਸੀ ਜੂਝ ਰਹੇ ਹਨ। ਘਰਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਹ ਪਾਣੀ ਗਲੀਆਂ ਵਿੱਚ ਖੜਾ ਹੋ ਜਾਂਦਾ ਹੈ ਅਤੇ ਲੋਕਾਂ ਦਾ ਉਥੋਂ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਰੀਬ ਛੇ ਮਹੀਨੇ ਪਹਿਲਾਂ ਹੀ ਨਹਿਰੀ ਵਿਭਾਗ ਵੱਲੋਂ ਨਗਰ ਕੌਂਸਲ ਜੰਡਿਆਲਾ ਗੁਰੂ ਨੂੰ ਲਿਖਤੀ ਰੂਪ ਵਿੱਚ ਪੱਤਰ ਜਾਰੀ ਕੀਤਾ ਗਿਆ ਸੀ।

ਇਸ ਮੌਕੇ ਲੋਕਾਂ ਵੱਲੋਂ ਸਰਕਾਰ ਅਤੇ ਨਗਰ ਕੌਂਸਲ ਖਿਲਾਫ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਦੌਰਾਨ ਹੋਈ ਗੱਲਬਾਤ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਸੰਜੀ ਕੁਮਾਰ ਲਵਲੀ, ਕਾਰਜਸਾਧਕ ਅਫਸਰ ਨਗਰ ਕੌਂਸਲ ਜਗਤਾਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ ਵੱਲੋਂ ਲਿਖਤੀ ਵਿਸ਼ਵਾਸ ਦਿੱਤਾ ਗਿਆ ਕਿ ਇਸ ਸਮੱਸਿਆ ਦਾ ਸਥਾਈ ਹੱਲ ਮਹੀਨੇ ਦੇ ਅੰਦਰ ਹੀ ਕੱਢ ਦਿੱਤਾ ਜਾਵੇਗਾ। ਘਰਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਲਈ ਟੈਂਕਰਾਂ ਦੀ ਗਿਣਤੀ ਵੀ ਵਧਾਈ ਜਾਵੇਗੀ, ਜਿਸ ਨਾਲ ਘਰਾਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਬਿਨਾਂ ਕਿਸੇ ਭੇਦਭਾਵ ਦੇ ਹੋ ਸਕੇਗੀ। ਗੱਲਬਾਤ ਉਪਰੰਤ ਧਰਨਾਕਾਰੀਆਂ ਨੇ ਨਗਰ ਕੌਂਸਲ ਕੋਲੋਂ ਲਿਖਤੀ ਭਰੋਸਾ ਲੈ ਕੇ ਆਪਣਾ ਧਰਨਾ ਸਮਾਪਤ ਕੀਤਾ। ਇਸ ਮੌਕੇ ਐੱਸਐੱਚਓ ਇੰਸਪੈਕਟਰ ਮੁਖਤਿਆਰ ਸਿੰਘ, ਨਗਰ ਕੌਂਸਲ ਅਧਿਕਾਰੀ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Advertisement
×