DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜੰਡਿਆਲਾ ਗੁਰੂ: ਸਕੂਲ ਜਾਂਦੇ ਨੌਜਵਾਨਾਂ ਦੀ ਕਾਰ ਪੁਲ ਨਾਲ ਟਕਰਾਈ; ਇੱਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਇੱਥੋਂ ਨਜ਼ਦੀਕੀ ਨੈਸ਼ਨਲ ਹਾਈਵੇ-54 ’ਤੇ ਕਸਬਾ ਬੰਡਾਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸਵੇਰੇ ਕਾਰ ਰਾਹੀਂ ਸਕੂਲ ਜਾ ਰਹੇ ਸਨ...

  • fb
  • twitter
  • whatsapp
  • whatsapp
featured-img featured-img
ਕੈਪਸ਼ਨ:- ਨੈਸ਼ਨਲ ਹਾਈਵੇ-54 ’ਤੇ ਹਾਦਸੇ ਦੌਰਾਨ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ।-ਫੋਟੋ:ਬੇਦੀ
Advertisement

ਇੱਥੋਂ ਨਜ਼ਦੀਕੀ ਨੈਸ਼ਨਲ ਹਾਈਵੇ-54 ’ਤੇ ਕਸਬਾ ਬੰਡਾਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸਵੇਰੇ ਕਾਰ ਰਾਹੀਂ ਸਕੂਲ ਜਾ ਰਹੇ ਸਨ ਤਾਂ ਜੰਡਿਆਲਾ ਗੁਰੂ ਵਾਲੇ ਪਾਸਿਓਂ ਆਉਂਦੇ ਨਿਕਾਸੀ ਸੂਏ 'ਤੇ ਬਣੇ ਪੁਲ ਦੇ ਕਿਨਾਰੇ ਨਾਲ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ।

ਪ੍ਰਤੱਖਦਰਸ਼ੀਆਂ ਅਨੁਸਾਰ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸਿੱਧੀ ਪੁਲ ਦੀ ਨੁੱਕਰ ਨਾਲ ਜਾ ਟਕਰਾਈ। ਟੱਕਰ ਐਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਉਸ ਦੇ ਟੁਕੜੇ ਦੂਰ-ਦੂਰ ਤੱਕ ਖਿੰਡ ਗਏ। ਹਾਦਸੇ ਵਿੱਚ ਨੌਜਵਾਨ ਅੰਗਦਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

Advertisement

ਜਾਣਕਾਰੀ ਅਨੁਸਾਰ ਚਾਰੇ ਨੌਜਵਾਨ ਤਰਨ ਤਾਰਨ ਜ਼ਿਲ੍ਹੇ ਵਿੱਚ ਪੈਂਦੇ ਪੱਖੋਕੇ ਪਿੰਡ ਦੇ ਰਹਿਣ ਵਾਲੇ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisement

Advertisement
×