ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 6 ਫਰਵਰੀ
ਨਿੱਜਰਪੁਰਾ ਟੌਲ ਪਲਾਜ਼ਾ ਵਿਖੇ ਨੈਸ਼ਨਲ ਹਾਈਵੇ ਉੱਪਰ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਚਾਟੀਵਿੰਡ, ਅੰਗਰੇਜ਼ ਸਿੰਘ ਚਾਟੀਵਿੰਡ ਅਤੇ ਮੰਗਲ ਸਿੰਘ ਰਾਮਪੁਰਾ ਨੇ ਕਿਹਾ ਕੇਂਦਰ ਸਰਕਾਰ ਦੇਸ਼ ਨੂੰ ਚਲਾਉਣ ਵਿੱਚ ਫੇਲ੍ਹ ਹੋ ਚੁੱਕੀ ਹੈ। ਖੇਤੀ ਕਾਨੂੰਨਾਂ ਦੇ ਵਾਪਸ ਹੋਣ ਤੱਕ ਅੰਦੋਲਨ ਜਾਰੀ ਰੱਖਣਗੇ।ਇਸ ਮੌਕੇ ਹਰਪ੍ਰੀਤ ਸਿੰਘ ਪੰਡੋਰੀ, ਸੋਹਣ ਸਿੰਘ ਰਾਮਪੁਰਾ, ਪ੍ਰਤਾਪ ਸਿੰਘ ਪੰਡੋਰੀ, ਸਰਪੰਚ ਗੁਰਪਤਵੰਤ ਸਿੰਘ, ਮਹਿੰਦਰਜੀਤ ਸਿੰਘ, ਰਾਜਵਿੰਦਰ ਸਿੰਘ, ਪਰਮਜੀਤ ਸਿੰਘ, ਭੀਮ ਸਿੰਘ, ਜੋਧ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੋਡਵੇਜ਼, ਬਲਜੀਤ ਸਿੰਘ ਸਰਪੰਚ, ਗੁਰਪ੍ਰੀਤ ਸਿੰਘ, ਗੱਜਣ ਸਿੰਘ, ਕਾਰਜ ਸਿੰਘ, ਸਤਨਾਮ ਸਿੰਘ ਅਤੇ ਹੋਰ ਕਿਸਾਨ ਮੌਜੂਦ ਸਨ।