ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 4 ਮਾਰਚ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 162ਵੇਂ ਦਿਨ ’ਚ ਦਾਖਲ ਹੋ ਗਿਆ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ 5 ਮਾਰਚ ਨੂੰ ਅੰਮਿ੍ਤਸਰ ਜ਼ਿਲ੍ਹੇ ਵੱਲੋਂ ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਲੱਗੇ ਮੋਰਚੇ ਲਈ ਕੂਚ ਕਰਨ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਆਗੂਆਂ ਕਿਹਾ ਅੱਜ ਪਿੰਡ ਪੱਧਰ ਉਤੇ ਤਿਆਰੀਆਂ ਦੇ ਜਾਇਜ਼ੇ ਲੈ ਲਏ ਗਏ ਹਨ ਅਤੇ ਦਿੱਲੀ ਮੋਰਚੇ ਵਿਚ ਜਾਣ ਲਈ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਭਾਰੀ ਉਤਸ਼ਾਹ ਹੈ। ਕੱਲ੍ਹ ਗੋਲਡਨ ਗੇਟ ਅੰਮਿ੍ਤਸਰ ਤੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਜਥਾ ਰਵਾਨਾ ਹੋਵੇਗਾ। ਅੱਜ ਮੋਰਚੇ ਵਿੱਚ ਧੰਨਾ ਸਿੰਘ ਲਾਲੂ ਘੁੰਮਣ ਦੀ ਅਗਵਾਈ ਵਿੱਚ ਜੱਥੇ ਵੱਲੋਂ ਸ਼ਮੂਲੀਅਤ ਕੀਤੀ ਗਈ।