ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 27 ਜਨਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਵਿਖੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 126ਵੇਂ ਦਿਨ ਵਿਚ ਦਾਖਲ ਹੋ ਗਿਆ। ਇਸ ਦੇ ਨਾਲ ਹੀ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਨਿੱਜਰਪੁਰਾ ਟੌਲ ਪਲਾਜ਼ਾ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਜੰਡਿਆਲਾ ਗੁਰੂ ਤੇ ਇਸ ਦੇ ਆਸ-ਪਾਸ ਪਿੰਡਾਂ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਕੁਲਬੀਰ ਸਿੰਘ ਨੇ ਕਿਹਾ ਖੇਤੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨ ਰੱਦ ਹੋਣ ਤੱਕ ਇਹ ਅੰਦੋਲਨ ਜਾਰੀ ਰਹੇਗਾ।