ਜੰਡਿਆਲਾ ਗੁਰੂ: ਪੈਟਰੋਲ ਪੰਪ ਲੁੱਟਣ ਵਾਲੇ ਤਿੰਨ ਮੁਲਜ਼ਮ ਮੋਟਰਸਾਈਕਲ ਸਣੇ ਕਾਬੂ

ਜੰਡਿਆਲਾ ਗੁਰੂ: ਪੈਟਰੋਲ ਪੰਪ ਲੁੱਟਣ ਵਾਲੇ ਤਿੰਨ ਮੁਲਜ਼ਮ ਮੋਟਰਸਾਈਕਲ ਸਣੇ ਕਾਬੂ

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 28 ਮਈ

11 ਮਈ ਨੂੰ ਇਥੇ ਜੀਟੀ ਰੋਡ 'ਤੇ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਕਰਿੰਦੇ ਸੁਭਾਸ਼ ਚੰਦ ਕੋਲੋਂ ਕਰੀਬ 19100 ਰੁਪਏ ਖੋਹੇ  ਸਨ। ਇਸ ਸਬੰਧ ਵਿੱਚ ਐੱਸਐੱਚਓ ਜੰਡਿਆਲਾ ਗੁਰੂ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮ ਨੇ ਹਰਜਿੰਦਰ ਸਿੰਘ ਵਾਸੀ ਮੰਗਿਆ ਖੋਦੇ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ, ਬਿਕਰਮਜੀਤ ਸਿੰਘ ਉਰਫ ਮੋਨੂੰ ਨਿਵਾਸੀ ਪੰਡੋਰੀ ਵੜੈਚ ਥਾਣਾ ਕੰਬੋ ਅਤੇ ਅੰਮ੍ਰਿਤਪਾਲ ਸਿੰਘ ਨਿਵਾਸੀ ਪੰਡੋਰੀ ਵੜੈਚ ਥਾਣਾ ਕੰਬੋਅ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਮੁਲਜ਼ਮ ਹਰਜਿੰਦਰ ਸਿੰਘ ਕੋਲੋਂ 32 ਬੋਰ ਦਾ ਪਿਸਤੌਲ ਅਤੇ 2 ਕਾਰਤੂਸ, ਬਿਕਰਮਜੀਤ ਸਿੰਘ ਕੋਲੋਂ ਚੋਰੀ ਦਾ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All