DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਜਥੇਦਾਰ ਗੜਗੱਜ ਨੇ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਸ਼ਰਧਾਂਜਲੀ ਸਮਾਗਮ ਵਿੱਚ ਸੰਗਤਾਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ

ਹਾਂਗਕਾਂਗ ਦੌਰੇ 'ਤੇ ਹਨ ਜਥੇਦਾਰ ਗੜਗੱਜ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ, ਸ਼ਹੀਦ ਸਿੱਖਾਂ ਦੇ ਪਰਿਵਾਰਾਂ, ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਅਤੇ ਹੋਰ ਸਾਰੇ ਲੋਕਾਂ ਨੂੰ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜਥੇਦਾਰ ਗੜਗੱਜ ਇਸ ਵੇਲੇ ਹਾਂਗਕਾਂਗ ਦੌਰੇ 'ਤੇ ਹਨ। ਉਨ੍ਹਾਂ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਸਿੱਖ ਸ਼ਹੀਦਾਂ ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਸ਼ਾਮ 6 ਵਜੇ ਅਰਦਾਸ ਸਮਾਗਮ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 1980 ਤੋਂ 2000 ਦੇ ਦੋ ਦਹਾਕਿਆਂ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਿੱਖ ਨੌਜਵਾਨੀ ਦਾ ਘਾਣ ਕੀਤਾ ਗਿਆ ਸੀ, ਜਿਸ ਦੀ ਜਾਂਚ ਸੀ ਬੀ ਆਈ (CBI) ਵੱਲੋਂ ਕੀਤੀ ਗਈ ਅਤੇ ਇਸ ਜਾਂਚ ਦੇ ਅਧਾਰ 'ਤੇ ਕਈ ਪੁਲੀਸ ਵਾਲਿਆਂ ਨੂੰ ਸਜ਼ਾਵਾਂ ਵੀ ਹੋਈਆਂ ਹਨ।

Advertisement

ਉਨ੍ਹਾਂ ਕਿਹਾ ਕਿ ਉਸ ਵੇਲੇ ਜਸਵੰਤ ਸਿੰਘ ਖਾਲੜਾ ਵੱਲੋਂ ਸਿੱਖਾਂ ਦੇ ਕਤਲ ਮਗਰੋਂ ਲਾਵਾਰਿਸ ਦੱਸ ਕੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਾੜੇ ਜਾਣ ਦਾ ਮਾਮਲਾ ਉਭਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਅੰਮ੍ਰਿਤਸਰ, ਤਰਨ ਤਾਰਨ ਅਤੇ ਪੱਟੀ ਦੇ ਸ਼ਮਸ਼ਾਨਘਾਟਾਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਅਜਿਹੀਆਂ ਲਾਸ਼ਾਂ ਦਾ ਪਤਾ ਲਾਇਆ ਸੀ, ਜਿਨ੍ਹਾਂ ਨੂੰ ਵਾਰਸ ਹੋਣ ਦੇ ਬਾਵਜੂਦ ਲਾਵਾਰਿਸ ਦੱਸ ਕੇ ਸਾੜਿਆ ਗਿਆ ਸੀ। ਇਸ ਤੋਂ ਇਲਾਵਾ ਕਈ ਲਾਸ਼ਾਂ ਨੂੰ ਹਰੀਕੇ ਪੱਤਣ ਵਿਖੇ ਦਰਿਆ-ਬੁਰਦ ਕਰ ਦਿੱਤਾ ਗਿਆ ਸੀ।

Advertisement

ਜਥੇਦਾਰ ਮੁਤਾਬਕ ਖਾਲੜਾ ਨੇ ਉਸ ਵੇਲੇ ਮਨੁੱਖੀ ਹੱਕਾਂ ਦੇ ਹੋਏ ਘਾਣ ਦੀ ਆਵਾਜ਼ ਚੁੱਕੀ ਸੀ, ਪਰ ਉਸ ਵੇਲੇ ਉਨ੍ਹਾਂ ਦੀ ਲਾਸ਼ ਨੂੰ ਵੀ ਲਾਵਾਰਿਸ ਦੱਸ ਕੇ ਹਰੀਕੇ ਪੱਤਣ ਵਿੱਚ ਵਹਾ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਉਹ ਲਾਵਾਰਿਸ ਨਹੀਂ ਹਨ, ਸਗੋਂ ਪੰਥ ਉਨ੍ਹਾਂ ਦਾ ਵਾਰਿਸ ਹੈ। ਉਨ੍ਹਾਂ ਨੇ ਖਾਲੜਾ ਮਿਸ਼ਨ ਜਥੇਬੰਦੀ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਵੱਲੋਂ ਇਸ ਸਬੰਧ ਵਿੱਚ ਕੀਤੇ ਗਏ ਕਾਰਜਾਂ ਨੂੰ ਯਾਦ ਕੀਤਾ ਹੈ।

Advertisement
×