DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Jaswant Singh Khalra: ਫਰਜ਼ੀ ਮੁਕਾਬਲਿਆਂ ਦੇ ਪੀੜਤਾਂ ਦੀ ਯਾਦ ਵਿੱਚ ਅਰਦਾਸ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਰਵਾਇਆ ਸਮਾਗਮ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਦੇ ਸ਼ਮਸ਼ਾਨ ਘਾਟ ਵਿੱਚ ਅਰਦਾਸ ਕਰਦੇ ਹੋਏ ਇਮਾਨ ਸਿੰਘ ਮਾਨ ਤੇ ਹੋਰ
Advertisement

Khalra Ardas Ceremony: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸ਼ਮਸ਼ਾਨ ਘਾਟ, ਅੰਮ੍ਰਿਤਸਰ ਵਿਚ ਭਾਈ ਜਸਵੰਤ ਸਿੰਘ ਖਾਲੜਾ ਅਤੇ ਕਥਿਤ ਫ਼ਰਜ਼ੀ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ।

ਦੱਸਣਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਨੇ ਅੰਮ੍ਰਿਤਸਰ, ਤਰਨ ਤਾਰਨ ਤੇ ਪੱਟੀ ਦੇ ਸ਼ਮਸ਼ਾਨ ਘਾਟਾਂ ਵਿੱਚੋਂ ਹੀ ਕਥਿਤ ਫਰਜ਼ੀ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸਾੜੇ ਜਾਣ ਦਾ ਭੇਤ ਖੋਲ੍ਹਿਆ ਸੀ।

Advertisement

ਮਾਨ ਦਲ ਵੱਲੋਂ ਇਹ ਅਰਦਾਸ ਸਮਾਗਮ ਪਾਰਟੀ ਦੇ ਵਰਕਿੰਗ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਹੋਇਆ ਜਿਸ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਜਸਵੰਤ ਸਿੰਘ ਖਾਲੜਾ ਵੱਲੋਂ ਇਕੱਠੇ ਕੀਤੇ ਗਏ ਅਣਪਛਾਤੀਆ ਲਾਸ਼ਾਂ ਦੇ ਰਿਕਾਰਡ ਦੀਆਂ ਕਾਪੀਆਂ ਮੀਡੀਆ ਸਾਹਮਣੇ ਪੇਸ਼ ਕੀਤੀਆਂ ਗਈਆਂ।

Advertisement

ਇਸ ਮੌਕੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ 1980 ਅਤੇ 1990 ਦੇ ਦਹਾਕਿਆਂ ਦੌਰਾਨ ਪੰਜਾਬ ਵਿੱਚ ਮਨੁੱਖੀ ਅਧਿਕਾਰ ਦਾ ਵੱਡੇ ਪੱਧਰ ’ਤੇ ਘਾਣ ਹੋਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਥਿਤ ਫ਼ਰਜ਼ੀ ਮੁਕਾਬਲਿਆਂ ਅਤੇ ਲਾਪਤਾ ਕੀਤੇ ਜਾਣ ਦੇ ਮਾਮਲਿਆਂ ਵਿੱਚ ਉੱਚ ਅਧਿਕਾਰੀਆਂ ਦੀ ਜਵਾਬਦੇਹੀ ਅਜੇ ਤੱਕ ਤੈਅ ਨਹੀਂ ਕੀਤੀ ਗਈ। ਉਨ੍ਹਾਂ ਨੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਅਣਪਛਾਤੀਆਂ ਲਾਸ਼ਾਂ ਸਬੰਧੀ ਇਕੱਠੇ ਕੀਤੇ ਰਿਕਾਰਡ ਦਾ ਹਵਾਲਾ ਦਿੰਦਿਆਂ ਕਿਹਾ ਕਿ ਨੀਤੀ-ਨਿਰਧਾਰਕਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਸਿਰਫ ਕੁਝ ਹੇਠਲੇ ਪੱਧਰ ਦੇ ਪੁਲੀਸ ਕਰਮਚਾਰੀਆਂ ਖ਼ਿਲਾਫ਼ ਹੀ ਕਾਰਵਾਈ ਹੋਈ ਹੈ ਪਰ ਸੀਨੀਅਰ ਆਈ ਪੀ ਐਸ ਅਧਿਕਾਰੀਆਂ ਅਤੇ ਨੀਤੀ-ਘਾੜਿਆਂ ਨੂੰ ਜਵਾਬਦੇਹ ਨਹੀਂ ਠਹਿਰਾਇਆ ਗਿਆ। ਉਨ੍ਹਾਂ ਨੇ ਸਾਬਕਾ ਪੰਜਾਬ ਪੁਲੀਸ ਮੁਖੀ ਕੇ.ਪੀ.ਐਸ. ਗਿੱਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਆਈ ਪੀ ਐਸ ਅਧਿਕਾਰੀ ਇਜ਼ਹਾਰ ਆਲਮ ਅਤੇ ਸਾਬਕਾ ਰਾਅ ਮੁਖੀ ਸਾਮੰਤ ਕੁਮਾਰ ਗੋਇਲ ਸਮੇਤ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ।

ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਉੱਤੇ ਵੀ ਕਈ ਦੋਸ਼ ਲਗਾਏ ਕਿ ਉਸੇ ਨੀਤੀ ਤਹਿਤ ਅੱਜ ਵੀ ਵਿਦੇਸ਼ਾਂ ਵਿੱਚ ਏਜੰਸੀਆਂ ਵੱਲੋਂ ਸਿੱਖਾਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਨੇ ਕਿਹਾ ਕਿ ਉਸ ਦੋ ਦਹਾਕਿਆ ਦੌਰਾਨ ਲਾਪਤਾ ਹੋਏ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਨੇ ਸੰਗਤ ਨੂੰ ਕਥਿਤ ਫ਼ਰਜ਼ੀ ਮੁਕਾਬਲਿਆਂ ਦੇ ਪੀੜਤਾਂ ਦੀ ਯਾਦ ਨੂੰ ਜਿਉਂਦਾ ਰੱਖਣ ਲਈ ਪੰਜਾਬ ਦੇ ਵੱਖ-ਵੱਖ ਸ਼ਮਸ਼ਾਨਘਾਟਾਂ ਵਿੱਚ ਅਰਦਾਸ ਸਮਾਗਮ ਕਰਵਾਉਣ ਦੀ ਅਪੀਲ ਕੀਤੀ।

Advertisement
×