DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਥੇਦਾਰ ਗੜਗੱਜ ਵੱਲੋਂ ਰਾਜੌਰੀ ਦੇ ਬਥੂਨੀ ਪਿੰਡ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਜੋਂ ਗੁਰਦੁਆਰੇ ਦੀ ਆਰੰਭਤਾ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਜੰਮੂ ਦੌਰੇ ਮੌਕੇ ਰਾਜੌਰੀ ਖੇਤਰ ਦੇ ਬਥੂਨੀ ਪਿੰਡ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦਗਾਰ ਵਜੋਂ ਸਥਾਨਕ ਸੰਗਤ ਵੱਲੋਂ ਤਿਆਰ ਕੀਤੀ ਗਈ ਗੁਰਦੁਆਰਾ ਸਾਹਿਬ ਦੀ ਨਵੀਂ...

  • fb
  • twitter
  • whatsapp
  • whatsapp
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਜੰਮੂ ਦੌਰੇ ਮੌਕੇ ਰਾਜੌਰੀ ਖੇਤਰ ਦੇ ਬਥੂਨੀ ਪਿੰਡ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦਗਾਰ ਵਜੋਂ ਸਥਾਨਕ ਸੰਗਤ ਵੱਲੋਂ ਤਿਆਰ ਕੀਤੀ ਗਈ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ।

ਇਸ ਮੌਕੇ ਗੁਰਦੁਆਰਾ ਯਾਦਗਾਰ ਭਾਈ ਮੱਖਣ ਸ਼ਾਹ ਲੁਬਾਣਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਨੌਜਵਾਨ ਸਭਾ ਜੰਮੂ ਕਸ਼ਮੀਰ ਵੱਲੋਂ ਸਾਂਝੇ ਤੌਰ ਉੱਤੇ ਖੁਆਰ ਹੋਏ ਸਭ ਮਿਲੈਂਗੇ ਲਹਿਰ ਤਹਿਤ ਬਥੂਨੀ ਪਿੰਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀ ਸਿੱਖ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਐਤਵਾਰ ਰਾਤ ਬਥੂਨੀ ਪੁੱਜਣ ਉੱਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਵਸੋਂ ਮੌਜੂਦ ਹੈ। ਸੰਨ 1947-48 ਵਿੱਚ ਇੱਥੇ ਕਬਾਈਲੀਆਂ ਨੇ ਹਮਲਾ ਕੀਤਾ ਸੀ ਉਸ ਸਮੇ ਸੈਂਕੜੇ ਸਿੱਖ ਆਪਣੇ ਇਲਾਕੇ ਅਤੇ ਧਰਮ ਦੀ ਰਾਖੀ ਕਰਦੇ ਹੋਏ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ।
ਉਨ੍ਹਾਂ ਇਲਾਕੇ ਦੀ ਸਿੱਖ ਸੰਗਤ ਨੂੰ ਆਪਸ ਵਿੱਚ ਮਿਲਜੁਲ ਕੇ ਚੜ੍ਹਦੀ ਕਲਾ ਨਾਲ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਇਹ ਅਰਦਾਸ ਕਰਦਾ ਹੈ ਕਿ ਜਿੱਥੇ ਜਿੱਥੇ ਵੀ ਖ਼ਾਲਸਾ ਵੱਸਦਾ ਹੈ ਅਕਾਲ ਪੁਰਖ ਉਨ੍ਹਾਂ ਦੀ ਆਪ ਰੱਖਿਆ ਕਰੇ, ਭਾਵੇਂ ਸਿੱਖ ਦੇਸ਼ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਵੱਸਦੇ ਹਨ ਪਰੰਤੂ ਉਹ ਇੱਕ ਪਰਿਵਾਰ ਹਨ। ਉਨ੍ਹਾਂ ਸੰਗਤ ਨੂੰ ਇੱਕ ਦੂਜੇ ਦਾ ਸਾਥ ਦੇਣ ਦੀ ਪ੍ਰੇਰਣਾ ਵੀ ਕੀਤੀ।
Advertisement
Advertisement
×