DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਿੱਜੀ ਯੂਨੀਵਰਸਿਟੀਆਂ ਵਿੱਚ ਹੋਈਆਂ ਭੰਨ-ਤੋੜ ਦੀਆਂ ਘਟਨਾਵਾਂ ਨੂੰ ਜਥੇਦਾਰ ਗੜਗੱਜ ਨੇ ਮੰਦਭਾਗਾ ਕਰਾਰਿਆ

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕਾ ਦੇ ਸਫ਼ੀਰ ਨਾਲ ਮਿਲੇ ਜਥੇਦਾਰ

  • fb
  • twitter
  • whatsapp
  • whatsapp
featured-img featured-img
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਫਾਈਲ ਫੋਟੋ
Advertisement

ਪੰਜਾਬ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚ ਹਾਲੀਆ ਭੰਨ-ਤੋੜ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਪੰਜਾਬ ਦਾ ਖਾਸਾ ਨਹੀਂ ਹੈ। ਇਹ ਪ੍ਰਗਟਾਵਾ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਅਮਰੀਕਾ ਦੇ ਸਫ਼ੀਰ ਨਾਲ ਮੁلاਕਾਤ ਕਰਨ ਆਏ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਦੱਸਿਆ ਕਿ ਅਮਰੀਕਾ ਦੇ ਸਫ਼ੀਰ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਜਥੇਦਾਰ ਨੂੰ ਅਮਰੀਕਾ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਸਿੱਖਾਂ ਵਿਚਾਲੇ ਪੁਰਾਣਾ ਤੇ ਗੂੜ੍ਹਾ ਸਬੰਧ ਹੈ। ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵੇਲੇ ਉਨ੍ਹਾਂ ਦੀ ਫ਼ੌਜ ਵਿੱਚ ਦੋ ਅਮਰੀਕੀ ਅਧਿਕਾਰੀ ਉੱਚ ਅਹੁਦਿਆਂ 'ਤੇ ਰਹੇ ਹਨ।

Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਮਾਮਲੇ ਵਿੱਚ ਸਰਕਾਰ ਵੱਲੋਂ ਆਪਣੀ ਸੱਤ ਮੈਂਬਰੀ ਕਮੇਟੀ ਨਾਲ ਕੀਤੀ ਗਈ ਮੀਟਿੰਗ ਸਬੰਧੀ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਪੰਜ ਮੈਂਬਰੀ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਈ ਹੋਈ ਹੈ। ਸਰਕਾਰ ਦੀ ਬਣਾਈ ਕਮੇਟੀ ਵੱਲੋਂ ਜਦੋਂ ਸ੍ਰੀ ਅਕਾਲ ਤਖ਼ਤ ਦੀ ਬਣਾਈ ਕਮੇਟੀ ਨਾਲ ਤਾਲਮੇਲ ਕੀਤਾ ਜਾਵੇਗਾ, ਤਾਂ ਹੀ ਮਾਮਲਾ ਅੱਗੇ ਵਧੇਗਾ।

Advertisement

ਪੰਜਾਬ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚ ਵਾਪਰੀ ਹਿੰਸਕ ਘਟਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੜੇ ਵਿਦਿਆਰਥੀ ਸੰਘਰਸ਼ ਹੋਏ ਹਨ, ਪਰ ਪੰਜਾਬੀ ਵਿਦਿਆਰਥੀਆਂ ਨੇ ਕਦੇ ਵੀ ਅਜਿਹਾ ਰੋਸ ਨਹੀਂ ਕੀਤਾ, ਜਿਸ ਵਿੱਚ ਇਸ ਤਰ੍ਹਾਂ ਭੰਨਤੋੜ ਤੇ ਲੁੱਟ-ਖੋਹ ਆਦਿ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੇ ਕਦੇ ਵੀ ਗੱਡੀਆਂ ਨਹੀਂ ਭੰਨੀਆਂ ਅਤੇ ਨਾ ਹੀ ਯੂਨੀਵਰਸਿਟੀਆਂ ਨੂੰ ਸਾੜਿਆ ਜਾਂ ਨੁਕਸਾਨ ਪਹੁੰਚਾਇਆ। ਜਥੇਦਾਰ ਨੇ ਕਿਹਾ ਕਿ ਇਸ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਕਿਹੜੇ ਲੋਕ ਹਨ ਜੋ ਪੰਜਾਬ ਵਿੱਚ ਅਜਿਹਾ ਮਾਹੌਲ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸ਼ਾਂਤੀ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ।

Advertisement
×