DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sukhbir Badal ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਫਾਈਲ ਫੋਟੋ
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼-ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ, ਜਿੱਥੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਵਿਖੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।

ਜਥੇਦਾਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਤੇ ਪ੍ਰਬੰਧਕਾਂ ਵੱਲੋਂ ਅੱਜ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ-ਸਤਿਕਾਰ ਨੂੰ ਠੇਸ ਪੁੱਜਦੀ ਹੈ, ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ।

Advertisement

ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

Advertisement

Advertisement
×