ਅਕਾਲੀ ਦਲਾਂ ਦੇ ਰਲੇਵੇਂ ਸਬੰਧੀ ਕਾਹਲੀ ਨਹੀਂ ਕਰਨਾ ਚਾਹੁੰਦੇ ਜਥੇਦਾਰ ਹਰਪ੍ਰੀਤ ਸਿੰਘ : The Tribune India

ਅਕਾਲੀ ਦਲਾਂ ਦੇ ਰਲੇਵੇਂ ਸਬੰਧੀ ਕਾਹਲੀ ਨਹੀਂ ਕਰਨਾ ਚਾਹੁੰਦੇ ਜਥੇਦਾਰ ਹਰਪ੍ਰੀਤ ਸਿੰਘ

ਅਕਾਲੀ ਦਲਾਂ ਦੇ ਰਲੇਵੇਂ ਸਬੰਧੀ ਕਾਹਲੀ ਨਹੀਂ ਕਰਨਾ ਚਾਹੁੰਦੇ ਜਥੇਦਾਰ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ

ਸੌ ਸਾਲ ਪਹਿਲਾਂ ਸਥਾਪਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਵੇਂ ਰੋਜ਼ਾਨਾ ਆਖਿਆ ਜਾ ਰਿਹਾ ਹੈ, ਪਰ ਇਸ ਸਬੰਧ ਵਿੱਚ ਸਮੂਹ ਅਕਾਲੀ ਦਲਾਂ ਦੇ ਆਪਸੀ ਰਲੇਵੇਂ ਦੇ ਮਾਮਲੇ ਦੇ ਸਬੰਧ ’ਚ ਉਹ ਕੋਈ ਕਾਹਲੀ ਕਰਨ ਦੇ ਰੌਂਅ ’ਚ ਨਹੀਂ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਵੱਖ-ਵੱਖ ਅਕਾਲੀ ਦਲਾਂ ਵਿੱਚ ਇਸ ਵੇਲੇ ਚਰਚਾ ਚੱਲ ਰਹੀ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੰਦੇ ਹਨ ਤਾਂ ਬਾਕੀ ਅਕਾਲੀ ਦਲ ਵੀ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇੱਕ ਮੰਚ ’ਤੇ ਇਕੱਠੇ ਹੋ ਸਕਦੇ ਹਨ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੀ ਕੁਝ ਸਮਾਂ ਪਹਿਲਾਂ ਸਮੂਹ ਅਕਾਲੀ ਦਲਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਦੀ ਅਪੀਲ ਨੂੰ ਆਧਾਰ ਬਣਾ ਕੇ ਕਈ ਅਕਾਲੀ ਦਲਾਂ ਵੱਲੋਂ ਇਸ ਸਬੰਧੀ ਆਪਸ ਵਿੱਚ ਵਿਚਾਰ-ਚਰਚਾ ਵੀ ਕੀਤੀ ਗਈ ਹੈ ਅਤੇ ਇਸ ਸਬੰਧੀ ਮੀਟਿੰਗਾਂ ਵੀ ਹੋਈਆਂ ਹਨ। ਇਸ ਮਾਮਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਹੁਣ ਬਾਗ਼ੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂ ਵੀ ਇਹੀ ਚਾਹੁੰਦੇ ਹਨ ਕਿ ਇੱਕ ਮਜ਼ਬੂਤ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੋਵੇ, ਪਰ ਇਸ ਮਾਮਲੇ ਵਿੱਚ ਫਿਲਹਾਲ ਬਾਦਲ ਪਰਿਵਾਰ ਦੀ ‘ਮੈਂ ਨਾ ਮਾਨੂੰ’ ਵਾਲੀ ਭਾਵਨਾ ਅੜਿੱਕਾ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲਾਂ ਦੇ ਆਪਸੀ ਰਲੇਵੇਂ ਦੇ ਮਾਮਲੇ ਵਿੱਚ ਕੋਈ ਵੀ ਕਾਹਲਕਦਮੀ ਕਰਨ ਦੇ ਰੌਂਅ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇ ਸਮੂਹ ਅਕਾਲੀ ਦਲ ਆਪਸੀ ਰਲੇਵਾਂ ਚਾਹੁੰਦੇ ਹਨ ਤਾਂ ਉਹ ਇਸ ਸਬੰਧੀ ਪਹਿਲਾਂ ਸ੍ਰੀ ਅਕਾਲ ਤਖ਼ਤ ’ਤੇ ਲਿਖਤੀ ਰੂਪ ’ਚ ਦਰਖਾਸਤ ਦੇਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All