ਅੰਮ੍ਰਿਤਸਰ (ਪੱਤਰ ਪ੍ਰੇਰਕ): ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਰਾਜਨੀਤਿਕ ਸਿੱਖ ਕੈਦੀ ਰਿਹਾਈ ਫਰੰਟ ਦਿੱਲੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਰੈਲੀ ਦਾ ਸਮਰਥਨ ਕੀਤਾ ਹੈ। ਇਹ ਰੈਲੀ ਦੋ ਪਹੀਆ ਵਾਹਨ ਅਤੇ ਕਾਰਾਂ ’ਤੇ 15 ਮਈ ਨੂੰ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਫ਼ਤਿਹ ਨਗਰ ਦਿੱਲੀ ਤੋਂ ਸਵੇਰੇ 10 ਵਜੇ ਆਰੰਭ ਹੋ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਮਾਪਤ ਹੋਵੇਗੀ। ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਲਬੀਰ ਸਿੰਘ ਹਿਸਾਰ, ਐਡਵੋਕੇਟ ਦਿਲਸ਼ੇਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ ,ਬਲਦੇਵ ਸਿੰਘ ਨਵਾਂ ਪਿੰਡ ਅਤੇ ਗੁਰਮੀਤ ਸਿੰਘ ਬੱਬਰ ਨੇ ਦੱਸਿਆ ਕਿ ਇਸ ਰੈਲੀ ਨੂੰ ਰਾਜਨੀਤੀ ਤੋਂ ਦੂਰ ਰੱਖਦਿਆਂ ਕੇਵਲ ਮਨੁੱਖੀ ਅਧਿਕਾਰਾਂ ਦੀ ਬਹਾਲੀ ਲਈ ਕੱਢਿਆ ਜਾ ਰਿਹਾ ਹੈ। ਜਰੈਲੀ ਵਿੱਚ ਹਿੱਸਾ ਲੈਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ।
ਕਥਾ ਦੌਰਾਨ ਹੋਈ ਗਲਤੀ ਲਈ ਜਨਤਕ ਮੁਆਫੀ ਮੰਗੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਇਕ ਕਥਾਵਾਚਕ ਭਾਈ ਜਸਵਿੰਦਰ ਸਿੰਘ ਵਲੋਂ ਕਥਾ ਦੌਰਾਨ ਇਕ ਭਾਈਚਾਰੇ ਬਾਰੇ ਬੋਲੇ ਸ਼ਬਦਾਂ ਨੂੰ ਲੈ ਕੇ ਸਬੰਧਤ ਫਿਰਕੇ ਵਲੋਂ ਇਤਰਾਜ਼ ਦਾ ਪ੍ਰਗਟਾਵਾ ਕੀਤਾ ਗਿਆ, ਜਿਸ ਤੋਂ ਬਾਅਦ ਕਥਾਵਾਚਕ ਨੇ ਅੱਜ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਦੇ ਬਾਹਰ ਸਬੰਧਤ ਫਿਰਕੇ ਕੋਲੋਂ ਜਨਤਕ ਤੌਰ ’ਤੇ ਮੁਆਫੀ ਮੰਗੀ ਹੈ। ਸਾਂਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਵਲੋਂ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਨੇੜੇ ਇਕੱਠ ਕਰਕੇ ਇਸ ਦਾ ਵਿਰੋਧ ਕੀਤਾ ਗਿਆ।