ਜਥੇਦਾਰ ਕੁਲਦੀਪ ਸਿੰਘ ਗੜਗੱਜ ਤਿੰਨ ਦਿਨਾਂ ਯੂਕੇ ਦੌਰੇ ’ਤੇ ਪੁੱਜੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟਰੱਸਟ ਯੂਕੇ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਯੂਕੇ ਪੁੱਜੇ ਹਨ। ਯੂਕੇ ਦੇ ਲੰਡਨ ਸਥਿਤ ਹਵਾਈ ਅੱਡੇ ਉੱਤੇ ਪੁੱਜਣ ’ਤੇ ਸਥਾਨਕ ਸਿੱਖ ਸੰਗਤ ਅਤੇ...
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟਰੱਸਟ ਯੂਕੇ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਯੂਕੇ ਪੁੱਜੇ ਹਨ। ਯੂਕੇ ਦੇ ਲੰਡਨ ਸਥਿਤ ਹਵਾਈ ਅੱਡੇ ਉੱਤੇ ਪੁੱਜਣ ’ਤੇ ਸਥਾਨਕ ਸਿੱਖ ਸੰਗਤ ਅਤੇ ਨੌਜਵਾਨਾਂ ਨੇ ਜਥੇਦਾਰ ਗੜਗੱਜ ਦਾ ਸਿਰੋਪਾਓ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸੁਆਗਤ ਕੀਤਾ।
ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਗੁਰੂ ਗ਼ਰੀਬ ਨਿਵਾਜ, ਹਯੇਜ਼, ਲੰਡਨ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸੰਗਤ ਨੂੰ ਸੰਬੋਧਨ ਅਤੇ ਵਿਚਾਰ ਚਰਚਾ ਕਰਨਗੇ।
ਇਹ ਸਮਾਗਮ ਸਾਂਝੇ ਤੌਰ ਉੱਤੇ ਨਿਹਕਾਮੀ ਸੇਵਾ ਟਰੱਸਟ ਯੂਕੇ, ਜੱਥਾ ਪੰਜ ਪਿਆਰੇ ਸਾਹਿਬਾਨ ਯੂਕੇ, ਗੁਰੂ ਹਰਿਗੋਬਿੰਦ ਸਾਹਿਬ ਟਰੱਸਟ ਯੂਕੇ ਅਤੇ ਸਮੂਹ ਸਾਧ-ਸੰਗਤ ਵੱਲੋਂ ਕਰਵਾਇਆ ਦਾ ਰਿਹਾ ਹੈ। ਇਸ ਫੇਰੀ ਦੌਰਾਨ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਵਿਖੇ ਸੰਗਤ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿੱਚ ਵੀ ਸ਼ਮੂਲੀਅਤ ਕਰਨਗੇ ਅਤੇ ਸਥਾਨਕ ਸੰਗਤ ਨਾਲ ਵਿਚਾਰਾਂ ਕਰਨਗੇ।
Advertisement
×

