DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਭਾਈਚਾਰੇ ਦਾ ਸਮਰਥਨ ਕਰਨ ਵਾਲੀਆਂ ਮਾਓਰੀ ਆਗੂਆਂ ਦਾ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਸਿੱਖ ਭਾਈਚਾਰੇ ਦਾ ਸਮਰਥਨ ਕਰਨ ਵਾਲੀਆਂ ਮਾਓਰੀ ਭਾਈਚਾਰੇ ਦੀਆਂ ਆਗੂਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦੇਸ਼ ਵਿੱਚ...

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਸਿੱਖ ਭਾਈਚਾਰੇ ਦਾ ਸਮਰਥਨ ਕਰਨ ਵਾਲੀਆਂ ਮਾਓਰੀ ਭਾਈਚਾਰੇ ਦੀਆਂ ਆਗੂਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦੇਸ਼ ਵਿੱਚ ਵਸਦੇ ਸਿੱਖਾਂ ਨੂੰ ਆਪਣੇ ਬੱਚਿਆਂ ਨੂੰ ਗੁਰਮੁਖੀ ਅਤੇ ਧਰਮ ਨਾਲ ਜੋੜ ਕੇ ਰੱਖਣ ਦਾ ਸੰਦੇਸ਼ ਦਿੱਤਾ। ਜਥੇਦਾਰ ਅੱਜ ਕੱਲ੍ਹ ਨਿਊਜ਼ੀਲੈਂਡ ਦੌਰੇ 'ਤੇ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਵੀ ਮੁਲਾਕਾਤ ਕੀਤੀ ਸੀ।

ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਟਾਕਾਨੀਨੀ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਜਥੇਦਾਰ ਗੜਗੱਜ ਨੇ ਸੰਗਤ ਨੂੰ ਸਿੱਖੀ ਸਿਧਾਂਤਾਂ ਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।

Advertisement

ਉਨ੍ਹਾਂ ਨਿਊਜ਼ੀਲੈਂਡ ਦੀ ਸਿੱਖ ਸੰਗਤ ਨੂੰ ਆਪਣੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਅਤੇ ਗੁਰਦੁਆਰਾ ਸਾਹਿਬਾਨ ਨਾਲ ਜੋੜ ਕੇ ਰੱਖਣ ਦਾ ਸੰਦੇਸ਼ ਦਿੱਤਾ। ਉੱਥੇ ਹੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਸਥਾਨਕ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

Advertisement

ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਆਪਣੇ ਮੂਲ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਆ ਕੇ ਇੱਥੇ ਵੱਸੇ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲਿਆ ਹੈ ਅਤੇ ਗੁਰੂ ਘਰਾਂ ਰਾਹੀਂ ਸਿੱਖ ਸਿਧਾਂਤ ਅਨੁਸਾਰ ਕਾਰਜ ਤੇ ਸੇਵਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਵਿੱਚ ਸਿੱਖਾਂ ਨੇ ਇਸ ਦੇਸ਼ ਅੰਦਰ ਮਨੁੱਖਤਾ ਦੀ ਭਲਾਈ ਲਈ ਵੱਡੀਆਂ ਸੇਵਾਵਾਂ ਨਿਭਾਈਆਂ ਜਿਨ੍ਹਾਂ ਨਾਲ ਸਿੱਖ ਦਸਤਾਰ ਅਤੇ ਪਛਾਣ ਦਾ ਮਾਣ ਵਧਿਆ ਹੈ।

ਸਮਾਗਮ ਦੌਰਾਨ ਪਿਛਲੇ ਸਮੇਂ ਸਿੱਖ ਭਾਈਚਾਰੇ ਦੇ ਹੱਕ ਵਿੱਚ ਖੜ੍ਹਨ ਵਾਲੀਆਂ ਮਾਓਰੀ ਭਾਈਚਾਰੇ ਨਾਲ ਸਬੰਧਤ ਦੋ ਮਹਿਲਾ ਆਗੂ ਵੀ ਪੁੱਜੀਆਂ। ਨਿਊਜ਼ੀਲੈਂਡ ਦੇ ਤਮਾਕੀ ਮਕਾਰਉ ਤੋਂ ਸੰਸਦ ਮੈਂਬਰ ਓਰੀਨੀ ਕਾਇਪਾਰਾ ਅਤੇ ਨਿਊਜ਼ੀਲੈਂਡ ਮਾਓਰੀ ਕੌਂਸਲ ਦੀ ਚੇਅਰਪਰਸਨ ਐਨ ਕੈਂਡਲ ਨੇ ਵਿਸ਼ੇਸ਼ ਰੂਪ ਵਿੱਚ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਜਥੇਦਾਰ ਵੱਲੋਂ ਧੰਨਵਾਦ ਕੀਤਾ ਗਿਆ ਅਤੇ ਦੋਵਾਂ ਨੂੰ ਗੁਰੂ ਘਰ ਵਿਖੇ ਸਨਮਾਨਿਤ ਵੀ ਕੀਤਾ ਗਿਆ। ਪਿਛਲੇ ਸਮੇਂ ਔਕਲੈਂਡ ਤੇ ਟੌਰੰਗਾ ਵਿੱਚ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਮਾਓਰੀ ਰਵਾਇਤ ਹਾਕਾ ਦੀ ਦੁਰਵਰਤੋਂ ਕਰਕੇ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਦੋਵਾਂ ਆਗੂਆਂ ਨੇ ਸਿੱਖਾਂ ਦੇ ਹੱਕ ਵਿੱਚ ਡਟ ਕੇ ਆਵਾਜ਼ ਉਠਾਈ ਸੀ।

Advertisement
×