DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

100 ਮੀਟਰ ਦੌੜ ਦਾ ਕੌਮੀ ਰਿਕਾਰਡ ਤੋੜਨ ਵਾਲੇ ਗੁਰਿੰਦਰਵੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਕੌਮੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ...

  • fb
  • twitter
  • whatsapp
  • whatsapp
featured-img featured-img
100 ਮੀਟਰ ਦੌੜ ਦਾ ਕੌਮੀ ਰਿਕਾਰਡ ਤੋੜਨ ਵਾਲਾ ਗੁਰਿੰਦਰਵੀਰ ਸਿੰਘ। ਫੋਟੋ; ਲਾਂਬਾ
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਕੌਮੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ਉੱਤੇ ਸਿੱਖ ਕੌਮ ਨੂੰ ਮਾਣ ਹੈ ਅਤੇ ਇਹ ਸਮੂਹ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਜਿਸ ਤੋਂ ਸੇਧ ਲੈ ਕੇ ਨੌਜਵਾਨ ਆਪਣੇ ਜੀਵਨ ਵਿੱਚ ਅੱਗੇ ਵਧਣ ਅਤੇ ਉੱਚੇ ਮੁਕਾਮ ਹਾਸਲ ਕਰਨ।

ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਸਿੱਖ ਜਵਾਨੀ ਦੇਸ਼ ਦੁਨੀਆ ਅੰਦਰ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਿੱਖਿਆ, ਖੇਡਾਂ, ਕਿਰਤ ਅਤੇ ਗੁਰੂ ਘਰ ਅੰਦਰ ਸੇਵਾ ਕਾਰਜਾਂ ਵਿੱਚ ਰੁੱਝਿਆ ਰੱਖਣ ਅਤੇ ਨਸ਼ੇ ਦੀ ਅਲਾਮਤ ਤੋਂ ਦੂਰ ਰਹਿਣ।

Advertisement

Advertisement
Advertisement
×