ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ ਜੇਲ੍ਹ ਵਿੱਚ ਸੰਦੀਪ ਸਿੰਘ ਉੱਤੇ ਤਸ਼ੱਦਦ ਦੇ ਦੋਸ਼ਾਂ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸਿੱਖ ਕੈਦੀ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦੇ ਪਰਿਵਾਰ ਵੱਲੋਂ ਜੇਲ੍ਹ ਤੇ ਪੁਲੀਸ ਅਧਿਕਾਰੀਆਂ ਵਿਰੁੱਧ ਉਸ ਉੱਤੇ ਤਸ਼ੱਦਦ ਦੇ ਲਗਾਏ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ...
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸਿੱਖ ਕੈਦੀ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦੇ ਪਰਿਵਾਰ ਵੱਲੋਂ ਜੇਲ੍ਹ ਤੇ ਪੁਲੀਸ ਅਧਿਕਾਰੀਆਂ ਵਿਰੁੱਧ ਉਸ ਉੱਤੇ ਤਸ਼ੱਦਦ ਦੇ ਲਗਾਏ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਕਰਾਉਣ ਲਈ ਆਖਿਆ ਹੈ।

ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ ਪਟਿਆਲਾ ਜ਼ਿਲ੍ਹਾ ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਹੁਣ ਤੱਕ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਸੰਦੀਪ ਸਿੰਘ ਦੀ ਮੈਡੀਕਲ ਜਾਂਚ ਨਹੀਂ ਕਰਵਾਈ ਗਈ ਹੈ, ਜਦਕਿ ਅਦਾਲਤ ਨੇ ਇਸ ਜਾਂਚ ਉਪਰੰਤ 17 ਸਤੰਬਰ ਸਵੇਰੇ 10 ਵਜੇ ਤੋਂ ਪਹਿਲਾਂ ਰਿਪੋਰਟ ਸੌਂਪਣ ਦੇ ਆਦੇਸ਼ ਕੀਤੇ ਸਨ।

Advertisement

ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪੁਲੀਸ ਅਦਾਲਤ ਵੱਲੋਂ ਹੋਏ ਆਦੇਸ਼ਾਂ ਨੂੰ ਕਿੰਨਾ ਮੰਨਦੀ ਹੈ ਅਤੇ ਅਦਾਲਤ ਦਾ ਕਿੰਨਾ ਸਤਿਕਾਰ ਕਰਦੀ ਹੈ। ਮੈਡੀਕਲ ਜਾਂਚ ਕਰਵਾਉਣ ਤੇ ਉਸਦੀ ਰਿਪੋਰਟ ਅਦਾਲਤ ਵਿੱਚ ਜਮ੍ਹਾਂ ਕਰਵਾਉਣ ਦੀ ਜਗ੍ਹਾ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਵਿੱਚ ਦੇਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਜਥੇਦਾਰ ਨੇ ਕਿਹਾ ਕਿ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਨੂੰ ਬਣਦੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਇਹ ਚਿੰਤਾ ਦਾ ਵਿਸ਼ਾ ਹੈ ਕਿ ਅਦਾਲਤ ਵੱਲੋਂ ਹੋਏ ਆਦੇਸ਼ਾਂ ਦੇ ਬਾਵਜੂਦ ਹੁਣ ਤੱਕ ਸਿੱਖ ਬੰਦੀ ਦੀ ਮੈਡੀਕਲ ਜਾਂਚ ਨਹੀਂ ਕਰਵਾਈ ਗਈ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਸ ਉੱਤੇ ਭਾਰੀ ਤਸ਼ੱਦਦ ਕੀਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਬਿਨਾਂ ਦੇਰੀ ਉਸ ਦੀ ਮੈਡੀਕਲ ਜਾਂਚ ਕਰਵਾ ਕੇ ਇਸ ਦੀ ਰਿਪੋਰਟ ਅਦਾਲਤ ਵਿੱਚ ਸੌਂਪੇ।

ਉਨ੍ਹਾਂ ਮੈਡੀਕਲ ਕਰਨ ਵਾਲੇ ਡਾਕਟਰਾਂ ਤੇ ਅਧਿਕਾਰੀਆਂ ਨੂੰ ਵੀ ਆਖਿਆ ਕੇ ਜਾਂਚ ਪੂਰੀ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਕੀਤੀ ਜਾਵੇ।ਜੇਕਰ ਸੰਦੀਪ ਸਿੰਘ ਉੱਤੇ ਤਸ਼ੱਦਦ ਕੀਤਾ ਗਿਆ ਹੈ ਤਾਂ ਇਸ ਮਾਮਲੇ ਵਿੱਚ ਦੋਸ਼ੀ ਜੇਲ੍ਹ ਤੇ ਪੁਲੀਸ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਸੇਵਾਵਾਂ ਤੋਂ ਮੁਅੱਤਲ ਕਰਨਾ ਚਾਹੀਦਾ ਹੈ ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਪੰਜਾਬ ਦੇ ਜੇਲ੍ਹ ਮੰਤਰੀ ਨੂੰ ਆਖਿਆ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

Advertisement
Show comments