DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਝੀਂਡਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੌਂਪਿਆ ਮੰਗ ਪੱਤਰ

ਇਹ ਕਾਨੂੰਨ ਬਣਨ ਨਾਲ ਦੇਸ਼ ਭਰ ਦੀ ਸਿੱਖ ਕੌਮ ਨੂੰ ਇੱਕ ਸਾਂਝੀ ਪ੍ਰਬੰਧਕੀ ਵਿਵਸਥਾ ਨਾਲ ਜੋੜਨ ਵਿੱਚ ਮਿਲੇਗੀ ਮਦਦ: ਜਥੇਦਾਰ ਝੀਂਡਾ

  • fb
  • twitter
  • whatsapp
  • whatsapp
Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਬਣਾਉਣ ਸਬੰਧੀ ਇੱਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਗਿਆ।

ਇਸ ਮੌਕੇ ਜਥੇਦਾਰ ਝੀਂਡਾ ਨੇ ਕਿਹਾ ਕਿ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਅਤੇ ਇਕਸਾਰ ਪ੍ਰਬੰਧ ਲਈ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦਾ ਬਣਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਾਨੂੰਨ ਬਣਨ ਨਾਲ ਦੇਸ਼ ਭਰ ਦੀ ਸਿੱਖ ਕੌਮ ਨੂੰ ਇੱਕ ਸਾਂਝੀ ਪ੍ਰਬੰਧਕੀ ਵਿਵਸਥਾ ਨਾਲ ਜੋੜਨ ਵਿੱਚ ਮਦਦ ਮਿਲੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸਿੱਖ ਸੰਸਥਾਵਾਂ ਅਤੇ ਸੰਗਤਾਂ ਵਿੱਚ ਹੋਰ ਵਧੇਰੇ ਇਕਜੁੱਟਤਾ ਪੈਦਾ ਹੋਵੇਗੀ।

Advertisement

ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧ ਅਤੇ ਧਾਰਮਿਕ ਮਾਮਲਿਆਂ ਨੂੰ ਲੈ ਕੇ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਸਾਂਝੀ ਅਤੇ ਪ੍ਰਭਾਵਸ਼ਾਲੀ ਵਿਵਸਥਾ ਜ਼ਰੂਰੀ ਹੈ। ਜਥੇਦਾਰ ਝੀਂਡਾ ਮੁਤਾਬਕ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਸਿੱਖ ਸੰਸਥਾਵਾਂ ਦੀ ਇਕਸਾਰਤਾ, ਗੁਰਦੁਆਰਾ ਪ੍ਰਬੰਧ ਦੀ ਮਜ਼ਬੂਤੀ ਅਤੇ ਸਿੱਖ ਕੌਮ ਦੇ ਧਾਰਮਿਕ ਹਿੱਤਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਸਾਬਤ ਹੋ ਸਕਦਾ ਹੈ।

Advertisement

ਜਥੇਦਾਰ ਝੀਂਡਾ ਨੇ ਕਿਹਾ ਕਿ ਇਸ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸਿੱਖ ਕੌਮ ਦੀ ਸਾਂਝੀ ਮੰਗ ਵਜੋਂ ਅੱਗੇ ਲਿਜਾਣ ਦੀ ਲੋੜ ਹੈ, ਤਾਂ ਜੋ ਦੇਸ਼ ਭਰ ਦੇ ਸਿੱਖ ਇੱਕ ਮਜ਼ਬੂਤ ਅਤੇ ਸਾਂਝੀ ਪ੍ਰਬੰਧਕੀ ਵਿਵਸਥਾ ਨਾਲ ਜੁੜ ਸਕਣ।

ਦੱਸਣਯੋਗ ਹੈ ਕਿ ਇਸ ਮਾਮਲੇ ਨੂੰ ਪ੍ਰਚਾਰਨ ਵਾਸਤੇ ਜਥੇਦਾਰ ਝੀਂਡਾ ਵੱਲੋਂ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹ ਇਸ ਮੰਗ ਦੇ ਸਬੰਧ ਵਿੱਚ ਵੱਖ-ਵੱਖ ਥਾਵਾਂ 'ਤੇ ਮੰਗ ਪੱਤਰ ਸੌਂਪ ਰਹੇ ਹਨ।

Advertisement
×