DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kartarpur Corridor Closure: ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ: ਕੇਂਦਰ

SGPC ਨੇ ਪਾਕਿਸਤਾਨ ਤੋਂ ਮੰਗੇ 7500 ਤੋਂ ਵੱਧ ਵੀਜ਼ੇ; ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਧਿਆਨ ਰੱਖੇ ਸਰਕਾਰ

  • fb
  • twitter
  • whatsapp
  • whatsapp
featured-img featured-img
ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ: ਕੇਂਦਰ
Advertisement

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (Kartarpur Corridor) ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਕੋਟਾ ਵਧਾਉਣ ਦੀਆਂ ਉੱਠ ਰਹੀਆਂ ਮੰਗਾਂ ਵਿਚਾਲੇ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਆਪਣਾ ਰੁੱਖ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤ ਨੂੰ ਦੇਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਫਿਲਹਾਲ ਬੰਦ ਹੀ ਰਹਿਣਗੀਆਂ, ਜਦੋਂਕਿ ਦੋਹਾਂ ਦੇਸ਼ਾਂ ਵਿਚਾਲੇ ਸ਼ਰਧਾਲੂਆਂ ਦੀ ਯਾਤਰਾ ਪੁਰਾਣੇ ਦੋਪੱਖੀ ਸਮਝੌਤਿਆਂ ਅਧੀਨ ਹੀ ਚੱਲੇਗੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਟਿੱਪਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪਾਕਿਸਤਾਨੀ ਡਿਪਲੋਮੈਟ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਦਿੱਤੀ ਹੈ। ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦਿੱਲੀ ’ਚ ਪਾਕਿਸਤਾਨ ਦੇ ਚਾਰਜ ਡੀ ਅਫੇਅਰਜ਼ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ 2026 ’ਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 7,500 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਅਪੀਲ ਕੀਤੀ ਸੀ, ਜਦੋਂਕਿ ਆਮ ਤੌਰ ’ਤੇ ਇਹ ਕੋਟਾ ਲਗਭਗ 1,800 ਵੀਜ਼ਿਆਂ ਦਾ ਹੁੰਦਾ ਹੈ।

Advertisement

ਲਾਂਘਾ ਖੋਲ੍ਹਣ ਦੇ ਮੁੱਦੇ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਗਾਮ ’ਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ 7 ਮਈ 2025 ਤੋਂ ਸੁਰੱਖਿਆ ਕਾਰਨਾਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਇਹ ਸੇਵਾਵਾਂ ਅਜੇ ਵੀ ਬੰਦ ਰੱਖਣ ਦਾ ਫੈਸਲਾ ਬਰਕਰਾਰ ਹੈ। ਦੂਜੇ ਪਾਸੇ, ਐੱਸ.ਜੀ.ਪੀ.ਸੀ. ਨੇ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਉਹ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਇਸ ਲਾਂਘੇ ਨੂੰ ਜਲਦ ਤੋਂ ਜਲਦ ਬਹਾਲ ਕਰਵਾਏ।

Advertisement

Advertisement
×