DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Kartarpur Sahib Corridor: ਕੇਂਦਰ ਸਿੱਖ ਭਾਵਨਾਵਾਂ ਅਨੁਸਾਰ ਕਰੇ ਫ਼ੈਸਲਾ: ਐਡਵੋਕੇਟ ਧਾਮੀ

ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

  • fb
  • twitter
  • whatsapp
  • whatsapp
Advertisement

ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫ਼ੈਸਲਾ ਕਰਨਾ ਚਾਹੀਦਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ‘ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ’ ਦਾ ਸੰਦੇਸ਼ ਦਿੱਤਾ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਲਾਂਘੇ ਦੇ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸ਼ਾਂਤੀ ਦਾ ਸੁਨੇਹਾ ਹੈ, ਜਿਸ 'ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਆਖਿਆ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉੱਨਾ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।

Advertisement

Advertisement

ਉੱਧਰ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲ੍ਹਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਉਲਟ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਦੇ ਹੋਏ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ, ਤਾਂ ਜੋ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਸਿੱਖਾਂ ਦੇ ਕਈ ਇਤਿਹਾਸਕ ਗੁਰਧਾਮ ਸਰਹੱਦ ਦੇ ਦੂਜੇ ਪਾਸੇ ਰਹਿ ਗਏ ਸਨ, ਪਰ ਅੱਜ ਤੱਕ ਕੇਂਦਰ ਦੀਆਂ ਸਰਕਾਰਾਂ ਨੇ ਅਜਿਹਾ ਕੋਈ ਢੁੱਕਵਾਂ ਉਪਰਾਲਾ ਨਹੀਂ ਕੀਤਾ, ਜਿਸ ਨਾਲ ਸਿੱਖ ਭਾਈਚਾਰਾ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਆਸਾਨੀ ਨਾਲ ਕਰ ਸਕੇ।- ਦੇਵਿੰਦਰ ਸਿੰਘ ਜੱਗੀ

Advertisement
×