DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kartarpur Sahib Corridor: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ

ਕੌਮਾਂਤਰੀ ਸਰਹੱਦ ’ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਹਿਰਾਸ ਸਾਹਿਬ ਦਾ ਪਾਠ ਕੀਤਾ

  • fb
  • twitter
  • whatsapp
  • whatsapp
featured-img featured-img
ਕੌਮਾਂਤਰੀ ਸਰਹੱਦ ’ਤੇ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਗੜਗੱਜ।
Advertisement

Kartarpur Sahib Corridor: ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਪੁੱਜੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਹਿਲਾਂ ਰਹਿਰਾਸ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ।

Advertisement

ਇਸ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਲੋਂ ਵੀ ਇਕ ਨਗਰ ਕੀਰਤਨ ਭਾਰਤ ਪਾਕਿਸਤਾਨ ਜ਼ੀਰੋ ਲਾਈਨ ’ਤੇ ਪੁੱਜਾ । ਪਾਕਿਸਤਾਨ ਵਾਲੇ ਪਾਸੇ ਬੈਠ ਕੇ ਸੰਗਤ ਵਲੋਂ ਜਾਪ ਕੀਤਾ ਗਿਆ। ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ।

Advertisement

Kartarpur Sahib Corridor: ਕੇਂਦਰ ਸਿੱਖ ਭਾਵਨਾਵਾਂ ਅਨੁਸਾਰ ਕਰੇ ਫ਼ੈਸਲਾ: ਐਡਵੋਕੇਟ ਧਾਮੀ

ਇਸ ਤੋਂ ਪਹਿਲਾਂ ਇਸ ਸਾਲ ਜੂਨ ਵਿਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਕੋਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਪਹਿਲਗਾਮ ਵਿੱਚ ਯਾਤਰੀਆਂ ’ਤੇ ਹੋਏ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਆਈ ਕੁੜੱਤਣ ਦੌਰਾਨ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਆਵਾਜਾਈ ਤੇ ਵਪਾਰਕ ਅਤੇ ਕੂਟਨੀਤਿਕ ਸਬੰਧ ਤੋੜ ਲਏ ਗਏ ਸਨ। ਇਸੇ ਤਹਿਤ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਛੇਤੀ ਖੋਲ੍ਹਿਆ ਜਾਵੇ ਜੋ ਪਿਛਲੇ ਲਗਪਗ ਇੱਕ ਸਾਲ ਤੋਂ ਬੰਦ ਪਿਆ ਹੈ। ਲਾਂਘਾ ਬੰਦ ਹੋਣ ਕਰਕੇ ਸਿੱਖ ਸੰਗਤ ਗੁਰੂ ਨਾਨਕ ਦੇਵ ਦੇ ਘਰ ਦੇ ਦਰਸ਼ਨ ਕਰਨ ਤੋਂ ਵਾਂਝੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਸਨ।

Advertisement
×