DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kartarpur Sahib corridor: ‘ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ’

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ

  • fb
  • twitter
  • whatsapp
  • whatsapp
Advertisement

Kartarpur Sahib corridor: ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕੋਰੀਡੋਰ) ਮੁੜ ਖੋਲ੍ਹਣ ਲਈ ਪੱਤਰ ਭੇਜਿਆ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਪੱਤਰ ਸਿਰਫ਼ ਇੱਕ ਜਨਤਕ ਨੁਮਾਇੰਦੇ ਵਜੋਂ ਨਹੀਂ, ਸਗੋਂ ਗੁਰੂ ਨਾਨਕ ਪਾਤਸ਼ਾਹ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਇੱਕ ਨਿਮਾਣੇ ਸੇਵਕ ਵਜੋਂ ਲਿਖ ਰਿਹਾ ਹਾਂ।

ਉਨ੍ਹਾਂ ਕਿਹਾ ਕਿ ਸਿੱਖ ਪੰਥ ਲਈ ਸ੍ਰੀ ਕਰਤਾਰਪੁਰ ਸਾਹਿਬ ਸਿਰਫ਼ ਇੱਕ ਇਤਿਹਾਸਕ ਗੁਰਦੁਆਰਾ ਹੀ ਨਹੀਂ ਹੈ, ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਅਤੇ ਮਨੁੱਖਤਾ ਨੂੰ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ, ਨਾਮ ਸਿਮਰਨ ਅਤੇ ਵੰਡ ਕੇ ਛਕਣ ਦੇ ਸਿਧਾਂਤਾਂ ਦਾ ਉਪਦੇਸ਼ ਦਿੱਤਾ। 1947 ਦੀ ਵੰਡ ਨੇ ਧਰਤੀ ਨੂੰ ਤਾਂ ਵੰਡ ਦਿੱਤਾ ਪਰ ਇਹ ਕਦੇ ਵੀ ਗੁਰੂ ਨਾਲ ਸਿੱਖਾਂ ਦੇ ਰਿਸ਼ਤੇ ਨੂੰ ਨਹੀਂ ਤੋੜ ਸਕੀ।

Advertisement

ਗਿਆਸਪੁਰਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ। ਜੇਕਰ ਇਸ ਪਵਿੱਤਰ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਪਹਿਲ ਕੀਤੀ ਜਾਵੇ ਤਾਂ ਇਹ ਸੰਗਤ ਲਈ ਅਜਿਹਾ ਤੋਹਫ਼ਾ ਹੋਵੇਗਾ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

Advertisement

ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਉਹ ਸੰਵੇਦਨਸ਼ੀਲਤਾ ਨਹੀਂ ਦਿਖਾਈ ਜਿਸ ਦੀ ਭਾਈਚਾਰਾ ਉਮੀਦ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਮੁੜ ਖੋਲ੍ਹਣਾ ਸਿੱਖ ਭਾਈਚਾਰੇ ਅਤੇ ਭਾਰਤ ਸਰਕਾਰ ਵਿਚਕਾਰ ਭਰੋਸਾ ਬਹਾਲ ਕਰਨ ਅਤੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹਰ ਸੰਭਵ ਕੂਟਨੀਤਕ ਪੱਧਰ 'ਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਲਈ ਠੋਸ ਅਤੇ ਤੁਰੰਤ ਕਦਮ ਚੁੱਕੇ।

ਗਿਆਸਪੁਰਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲਾ ਰਸਤਾ ਗੁਰੂ ਤੱਕ ਪਹੁੰਚਣ ਦਾ ਮਾਰਗ ਹੈ।

ਉਹਨਾਂ ਬੇਨਤੀ ਕੀਤੀ ਕਿ ਇਸ ਨੂੰ ਸਿਰਫ਼ ਇੱਕ ਸਿਆਸੀ ਮੰਗ ਵਜੋਂ ਨਹੀਂ, ਸਗੋਂ ਇੱਕ ਨਿਮਾਣੇ ਸਿੱਖ ਦੀ ਅਰਦਾਸ ਅਤੇ ਲੱਖਾਂ ਸ਼ਰਧਾਲੂਆਂ ਦੀ ਆਵਾਜ਼ ਵਜੋਂ ਦੇਖੋ।

Advertisement
×