ਪੱਤਰ ਪ੍ਰੇਰਕ
ਅੰਮ੍ਰਿਤਸਰ, 3 ਅਕਤੂਬਰ
ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕੀਤੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਬੀ. ਏ.-ਬੀ. ਐਡ (4-ਸਾਲਾ ਏਕੀਕ੍ਰਿਤ ਪ੍ਰੋਗਰਾਮ) ਦੀ ਨਿਹਾਰਿਕਾ ਅਰੋੜਾ ਨੇ 81.2 ਫ਼ੀਸਦੀ, ਕਿਰਨਜੋਤ ਕੌਰ 82 ਫ਼ੀਸਦ ਅਤੇ ਭਰਤ ਚੌਹਾਨ ਨੇ 78.5 ਫ਼ੀਸਦ ਕ੍ਰਮਵਾਰ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ ਨੇ ਟਾਪ ਦੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਬੀਐੱਡ-ਐੱਮ.ਐਡ (3 ਸਾਲਾ ਏਕੀਕ੍ਰਿਤ ਪ੍ਰੋਗਰਾਮ) ਸਮੈਸਟਰ ਤੀਜਾ ਦੀ ਅਦਿਤੀ ਮਦਾਨ ਨੇ 85 ਫ਼ੀਸਦ ਅਤੇ ਉਜਾਲਾ ਸ਼ਰਮਾ ਨੇ 84.5 ਫ਼ੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਬੀਐੱਡ ਦੇ ਫਾਈਨਲ ਸਮੈਸਟਰ ਦੇ ਸਿਮਰਨਜੀਤ ਸਿੰਘ ਨੇ 85.4 ਫ਼ੀਸਦ ਅੰਕਾਂ ਨਾਲ ਕਾਲਜ ’ਚ ਪਹਿਲਾ ਅਤੇ ਯੂਨੀਵਰਸਿਟੀ ਮੈਰਿਟ ’ਚ ਪੁਜੀਸ਼ਨ ਹਾਸਲ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦੀ ਸ਼ਲਾਘਾ ਕੀਤੀ।
‘ਸੁਰਾਂ ਵਿਰਾਸਤ ਦੀਆਂ’ ’ਚ ਨੀਤਿਕਾ ਨੇ ਤੀਸਰਾ ਸਥਾਨ ਹਾਸਲ ਕੀਤਾ
ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਏ ਭਾਗ ਤੀਜਾ ਸਮੈਸਟਰ ਪੰਜਵਾਂ ਦੀਆਂ ਵਿਦਿਆਰਥਣਾਂ ਨੀਤਿਕਾ ਅਤੇ ਸ਼ਰੂਤੀ ਨੇ ਡੀਏਵੀ ਕਾਲਜ ਦੇ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਸੰਗੀਤ ਨਾਟਕ ਅਕੈਡਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਅੰਤਰ-ਕਾਲਜ ਲੋਕ-ਗੀਤ ਪ੍ਰਤੀਯੋਗਤਾ ‘ਸੁਰਾਂ ਵਿਰਾਸਤ ਦੀਆਂ’ ’ਚ ਹਿੱਸਾ ਲਿਆ, ਜਿਸ ’ਚ ਨੀਤਿਕਾ ਨੇ ਤੀਸਰੀ ਪੁਜੀਸ਼ਨ ਹਾਸਲ ਕੀਤੀ।
ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ’ਵਰਸਿਟੀ ਵਿੱਚੋਂ ਅੱਵਲ
ਅੰਮ੍ਰਿਤਸਰ (ਪੱਤਰ ਪ੍ਰੇਰਕ): ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀਏ ਐੱਲਐੱਲਬੀ (ਪੰਜ ਸਾਲਾ ਕੋਰਸ) ਚੌਥਾ ਸਮੈਸਟਰ ਦੇ ਐਲਾਨੇ ਨਤੀਜਿਆਂ ’ਚੋਂ 474 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਸਦਕਾ ਹੀ ਸੰਭਵ ਹੋ ਸਕਿਆ ਹੈ। ਇਸ ਮੌਕੇ ਉਨ੍ਹਾਂ ਅਧਿਆਪਕਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ।