ਸਿੱਖ ਜਥੇਬੰਦੀਆਂ ਵੱਲੋਂ ਖਾਲਸਈ ਨਿਸ਼ਾਨ ਸਾਹਿਬ ਮਾਰਚ : The Tribune India

ਸਿੱਖ ਜਥੇਬੰਦੀਆਂ ਵੱਲੋਂ ਖਾਲਸਈ ਨਿਸ਼ਾਨ ਸਾਹਿਬ ਮਾਰਚ

ਸਿੱਖ ਜਥੇਬੰਦੀਆਂ ਵੱਲੋਂ ਖਾਲਸਈ ਨਿਸ਼ਾਨ ਸਾਹਿਬ ਮਾਰਚ

ਸਿੱਖ ਜਥੇਬੰਦੀਆਂ ਦੇ ਕਾਰਕੁਨ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 14 ਅਗਸਤ

ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦਿਆਂ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਅੱਜ ਇੱਥੇ ਸ਼ਹਿਰ ਵਿੱਚ ਮੋਟਰਸਾਈਕਲਾਂ ’ਤੇ ਖ਼ਾਲਸਾਈ ਝੰਡੇ ਲਾ ਕੇ ਖ਼ਾਲਸਈ ਨਿਸ਼ਾਨ ਸਾਹਿਬ ਮਾਰਚ ਕੱਢਿਆ। ਇਹ ਮਾਰਚ ਅੰਮ੍ਰਿਤਸਰ ਬਾਈਪਾਸ ਤੋਂ ਗੋਲਡਨ ਗੇਟ ਕੋਲੋਂ ਸ੍ਰੀ ਅਕਾਲ ਤਖ਼ਤ ਤੱਕ ਕੱਢਿਆ ਗਿਆ। ਇਸ ਮਾਰਚ ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਵਿੱਚ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖਾਲਸਾ, ਹਵਾਰਾ ਕਮੇਟੀ ਦਲ ਖ਼ਾਲਸਾ ਅਤੇ ਮਾਨ ਦਲ ਦੇ ਕਾਰਕੁਨ ਸ਼ਾਮਲ ਸਨ ਜਿਨ੍ਹਾਂ ਨੇ ਮੋਟਰਸਾਈਕਲਾਂ ’ਤੇ ਖ਼ਾਲਸਾਈ ਝੰਡੇ ਲਾਏ ਹੋਏ ਸਨ ਅਤੇ ਨਾਅਰੇਬਾਜ਼ੀ ਕੀਤੀ ਗਈ।

ਮਾਰਚ ਦੀ ਅਗਵਾਈ ਕਰ ਰਹੇ ਸਿੱਖ ਆਗੂਆਂ ਵਿੱਚ ਰਣਜੀਤ ਸਿੰਘ ਦਮਦਮੀ ਟਕਸਾਲ, ਦਿਲਬਾਗ ਸਿੰਘ ਸੁਲਤਾਨਵਿੰਡ, ਬਲਵੰਤ ਸਿੰਘ ਗੋਪਾਲਾ, ਭੁਪਿੰਦਰ ਸਿੰਘ, ਲਹਿਣਾ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ, ਕੰਵਰਪਾਲ ਸਿੰਘ ਅਤੇ ਪ੍ਰਿਤਪਾਲ ਸਿੰਘ ਆਦਿ ਸ਼ਾਮਲ ਸਨ। ਸਿੱਖ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਆਖਿਆ ਕਿ ਖਾਸ ਕਰਕੇ ਸਿੱਖ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰ ਅਦਾਰਿਆਂ ਆਦਿ ’ਤੇ ਖ਼ਾਲਸਾਈ ਝੰਡੇ ਲਾਉਣ ਅਤੇ ਕੌਮੀ ਘਰ ਦੀ ਪ੍ਰਾਪਤੀ ਲਈ ਅਰਦਾਸ ਕਰਨ। ਉਨ੍ਹਾਂ ਆਖਿਆ ਕਿ ਸਿੱਖ ਬੰਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਤਿਰੰਗੇ ਦੇ ਬਹਾਨੇ ਹਿੰਦੂਤਵ ਥੋਪਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੀ ਆਜ਼ਾਦੀ ਵੇਲੇ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਅੱਜ ਵੀ ਸਿੱਖਾਂ ਨਾਲ ਵਿਤਕਰੇ ਵਾਲਾ ਵਤੀਰਾ ਜਾਰੀ ਹੈ। ਇਸ ਮੌਕੇ ਮਾਰਚ ਵਿੱਚ ਗੁਰਦੀਪ ਗਗਨਦੀਪ ਸਿੰਘ ਸੁਲਤਾਨਵਿੰਡ ਅਮਰੀਕ ਸਿੰਘ ਨੰਗਲ ਪਰਮਜੀਤ ਸਿੰਘ ਅਕਾਲੀ ਗੁਰਸ਼ਰਨ ਸਿੰਘ ਕੁਲਦੀਪ ਸਿੰਘ ਸੱਜਣ ਸਿੰਘ ਸਤਵਿੰਦਰ ਸਿੰਘ ਤੇ ਹੋਰ ਸਿੱਖ ਕਾਰਕੁਨ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All