ਖੁੱਡੀਆਂ ਅਤੇ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮੰਗ ਪੱਤਰ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੇ ਅੰਮ੍ਰਿਤਸਰ ਪੁੱਜਣ ’ਤੇ ਪੰਜਾਬ ਸਰਕਾਰ ਤਰਫ਼ੋਂ ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਅਜਨਾਲਾ ਦੇ ਹੜ੍ਹ...
Advertisement
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੇ ਅੰਮ੍ਰਿਤਸਰ ਪੁੱਜਣ ’ਤੇ ਪੰਜਾਬ ਸਰਕਾਰ ਤਰਫ਼ੋਂ ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਅਜਨਾਲਾ ਦੇ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਤੇ ਰਾਹਤ ਲਈ ਪਹਿਲੇ ਪੜਾਅ ’ਚ 2 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਪੈਕੇਜ ਦੇਣ ਅਤੇ ਪੰਜਾਬ ਸਰਕਾਰ ਦੇ ਕੇਂਦਰ ਸਰਕਾਰ ਵੱਲ ਬਕਾਇਆ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਵੀ ਫੌਰੀ ਤੌਰ ’ਤੇ ਜਾਰੀ ਕਰਵਾਉਣ ਲਈ ਮੰਗ ਪੱਤਰ ਦਿੱਤਾ।
ਮੰਗ ਪੱਤਰ ’ਤੇ ਚਰਚਾ ਕਰਦਿਆਂ ਸ੍ਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਵਾਰ ਰਾਵੀ ਦਰਿਆ ’ਚ ਹੜ੍ਹ 1988 ਨਾਲੋਂ ਵੀ ਭਿਆਨਕ ਹੈ। ਜਿਸ ਨੇ ਸਰਹੱਦੀ ਲੋਕਾਂ ਵਲੋਂ ਕਰੜੀ ਮਿਹਨਤ ਨਾਲ ਬਣਾਏ ਆਲੀਸ਼ਾਨ ਘਰਾਂ, ਖੇਤੀਬਾੜੀ, ਪਸ਼ੂ ਧਨ, ਛੋਟੇ ਕਾਰੋਬਾਰ, ਸਿਹਤ, ਸਿੱਖਿਆ, ਸੜਕਾਂ, ਧੁੱਸੀ ਬੰਨ੍ਹ, ਪੁਲ-ਪੁਲੀਆਂ ਸਭ ਦਾ ਭਾਰੀ ਨੁਕਸਾਨ ਕੀਤਾ ਹੈ।
ਹੜ੍ਹਾਂ ਦੇ ਮੱਦੇਨਜ਼ਰ ਮੱਚੀ ਤਬਾਹੀ ਵਿੱਚ ਵੀ ਲੋਕਾਂ ਦੀ ਜਾਨ ਜਾਂਦੀ ਰਹੀ ਹੈ। ਉਨ੍ਹਾਂ ਨੇ ਸ੍ਰੀ ਚੌਹਾਨ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਕਰੀਬ 2 ਮਹੀਨੇ ਪਹਿਲਾਂ ਜੁਲਾਈ ਦੇ ਪਹਿਲੇ ਹਫਤੇ ਉਨ੍ਹਾਂ ਵਲੋਂ ਕੇਂਦਰ ਸਰਕਾਰ ਦੇ ਜ਼ਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨਾਲ ਨਵੀਂ ਦਿੱਲੀ ਵਿਖੇ ਉਚੇਚੀ ਮੀਟਿੰਗ ਕਰਕੇ ਉਕਤ ਹੜਾਂ ਸਮੇਤ ਹੋਰ ਸਮੱਸਿਆਵਾਂ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਮੰਗ ਉਠਾਈ ਗਈ ਸੀ।
ਕੇਂਦਰੀ ਜਲ ਮੰਤਰੀ ਸ੍ਰੀ ਪਾਟਿਲ ਨੇ ਜਲਦੀ ਹੀ ਇਸ ਸਮੱਸਿਆ ਦਾ ਦੇਸ਼ ਹਿੱਤਾਂ ਦੇ ਮੱਦੇਨਜ਼ਰ ਹੱਲ ਕਰਨ ਲਈ ਫੰਡ ਜਾਰੀ ਕਰਨ ਦਾ ਭਰੋਸਾ ਵੀ ਦਿੱਤਾ ਸੀ , ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਚੌਹਾਨ ਨੇ ਵਿਧਾਇਕ ਧਾਲੀਵਾਲ ਵੱਲੋਂ ਘੋਹਨੇਵਾਲਾ ਵਿਖੇ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਕਰਵਾਉਣ ਅਤੇ ਏਅਰਪੋਰਟ ਰਾਜਾਸਾਂਸੀ ਵਿਖੇ ਦਿੱਤੇ ਗਏ ਮੰਗ ਪੱਤਰ ਦੇ ਸਮਰਥਣ ’ਚ ਭਰੋਸਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਹੀ ਰਾਹਤ ਅਤੇ ਪੁਨਰਵਾਸ ਲਈ ਲੋੜੀਂਦੀ ਸਹਾਇਤਾ ਪੰਜਾਬ ਸਰਕਾਰ ਨੂੰ ਜਾਰੀ ਕਰਨ ’ਚ ਉਚਿਤ ਕਦਮ ਚੁੱਕੇਗੀ।
ਇਸ ਦੌਰਾਨ ਕੇਂਦਰੀ ਮੰਤਰੀ ਅਜਨਾਲਾ ਵਿਧਾਨ ਸਭਾ ਹਲਕੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਪੁੱਜੇ ਹਨ ਅਤੇ ਸਥਿਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ।
Advertisement
Advertisement
×