ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ’ਤੇ ਪੁਤਲਾ ਫੂਕਦੇ ਹੋਏ ਕਿਸਾਨ-ਮਜ਼ਦੂਰ। -ਫੋਟੋ: ਵਿਸ਼ਾਲ

ਖੇਤਰੀ ਪ੍ਰਤੀਨਿਧ

ਅੰਮ੍ਰਿਤਸਰ, 25 ਅਕਤੂਬਰ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਚੱਬਾ ਵਿਚ ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ਜਾਮ ਕਰ ਕੇ ਪਿੰਡ ਪ੍ਰਧਾਨ ਨਿਸ਼ਾਨ ਸਿੰਘ ਚੱਬਾ ਤੇ ਨਿਰਵੈਲ ਸਿੰਘ ਦੀ ਪ੍ਰਧਾਨਗੀ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਮਾੜੇ ਖ਼ਰੀਦ ਪ੍ਰਬੰਧਾਂ ਕਾਰਨ ਕਿਸਾਨ ਮੰਡੀਆਂ ਵਿਚ ਖੱਜਲ ਹੋ ਰਹੇ ਹਨ। ਮੰਡੀਆਂ ਦੇ ਮਾੜੇ ਪ੍ਰਬੰਧਾਂ ਨਾਲ ਸਰਕਾਰ ਖ਼ਰੀਦ ਤੋਂ ਹੱਥ ਖਿੱਚ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਲਈ ਮੰਡੀ ’ਤੇ ਕਬਜ਼ੇ ਦਾ ਰਾਹ ਪੱਧਰਾ ਕਰ ਰਹੀ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਲਖੀਮਪੁਰ ਯੂਪੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਕਾਲੇ ਕਾਨੂੰਨ ਰੱਦ ਕਰਾਉਣ, ਭਾਰੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਬਰਬਾਦ ਹੋਈਆਂ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਸਣੇ ਹੋਰ ਮੰਗਾਂ ਦੇ ਹੱਲ ਲਈ 26 ਅਕਤੂਬਰ ਨੂੰ ਡੀਸੀ ਦਫ਼ਤਰ ਅੰਮ੍ਰਿਤਸਰ ਅੱਗੇ ਕਿਸਾਨ-ਮਜ਼ਦੂਰ, ਬੀਬੀਆਂ ਤੇ ਨੌਜਵਾਨ ਧਰਨਾ ਦੇਣਗੇ।

ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਭੁੱਲਰ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਵਰਿਆਮ ਤੇ ਗੁਰਲਾਲ ਸਿੰਘ ਮਾਨ ਨੇ ਇਸ ਸਮੇਂ ਕਿਹਾ ਕਿ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਨਿੱਤ ਦਿਨ ਅਸਮਾਨ ਨੂੰ ਛੂਹ ਰਹੀਆਂ ਹਨ। ਪੈਟਰੋਲ 110 ਰੁਪਏ ਤੇ ਡੀਜ਼ਲ 100 ਦਾ ਅੰਕੜਾ ਪਾਰ ਕਰ ਰਿਹਾ ਹੈ। ਪੈਟਰੋਲ ਡੀਜ਼ਲ ਨੂੰ ਕੰਟਰੋਲ ਮੁਕਤ ਕਰ ਕੇ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਦਾ ਕਬਜ਼ਾ ਕਰਵਾਇਆ ਗਿਆ ਹੈ। ਇਸ ਕਰ ਕੇ ਆਮ ਲੋਕਾਂ ਦਾ ਮਹਿੰਗਾਈ ਦੀ ਮਾਰ ਨਾਲ ਘਰ ਚਲਾਉਣਾ ਔਖਾ ਹੋ ਰਿਹਾ ਹੈ। ਇਸ ਨਾਲ ਕਿਸਾਨੀ ਨੂੰ ਵੱਡੀ ਮਾਰ ਪੈ ਰਹੀ ਹੈ। ਹਰ ਰੋਜ਼ ਖੇਤੀਬਾੜੀ ਵਿੱਚ ਵੱਡੇ ਪੱਧਰ ’ਤੇ ਡੀਜ਼ਲ ਦੀ ਖ਼ਪਤ ਹੋਣ ਨਾਲ ਕਿਸਾਨਾਂ ’ਤੇ ਆਰਥਿਕ ਬੋਝ ਪੈ ਰਿਹਾ ਹੈ। ਕਿਸਾਨ ਦੀ ਮੰਡੀਆਂ ਵਿੱਚ ਭਾਰੀ ਲੁੱਟ ਹੋ ਰਹੀ ਹੈ। ਸਰਕਾਰ ਖ਼ਰੀਦ ਤੋਂ ਹੱਥ ਪਿੱਛੇ ਖਿੱਚ ਰਹੀ ਹੈ ਜਿਸ ਕਾਰਨ ਕਿਸਾਨ ਆਪਣੀ ਫ਼ਸਲ ਸਸਤੇ ਭਾਅ ਵੇਚਣ ਲਈ ਮਜਬੂਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All