DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

  ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਦੌਰਾਨ ਰੋਸ ਵਿਖਾਵੇ ਦੇ ਦਿੱਤੇ ਗਏ ਸੱਦੇ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਦਾ ਪੁਤਲਾ...

  • fb
  • twitter
  • whatsapp
  • whatsapp
Advertisement

ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਦੌਰਾਨ ਰੋਸ ਵਿਖਾਵੇ ਦੇ ਦਿੱਤੇ ਗਏ ਸੱਦੇ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਦਿਆਂ ਵਿਰੋਧ ਕੀਤਾ ਗਿਆ।

Advertisement

ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਵੀ ਕੀਤਾ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਲਈ ਵੀ ਨੁਕਸਾਨਦੇਹ ਹੈ।

Advertisement

ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਦੌਰਾਨ ਜਲੰਧਰ ਵਿੱਚ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਜਾਣਦਾ, ਜੋ ਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ, ਨੂੰ ਪੁਲੀਸ ਵੱਲੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ । ਉਹਨਾਂ ਆਖਿਆ ਕਿ ਜਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਵਿਘਨ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਹ ਸਿਰਫ ਇਸ ਫੇਰੀ ਦੇ ਵਿਰੋਧ ਵਿੱਚ ਪੁਤਲੇ ਫੂਕ ਕੇ ਰੋਸ ਵਿਖਾਵੇ ਕਰ ਰਹੇ ਹਨ। ਉਹਨਾਂ ਆਖਿਆ ਕਿ ਬਿਮਾਰ ਕਿਸਾਨ ਆਗੂ ਦੀ ਘਰ ਵਿੱਚ ਕੀਤੀ ਗਈ ਨਜ਼ਰਬੰਦੀ ਨੂੰ ਖਤਮ ਕੀਤਾ ਜਾਵੇ।

Advertisement
×