ਅੰਮ੍ਰਿਤਸਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਹੋਈਆਂ ਨਵੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਕਰੋਨਾ ਸਬੰਧੀ ਨਵੀਆਂ ਹਦਾਇਤਾਂ 1 ਫਰਵਰੀ ਤੱਕ ਲਾਗੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੈਂਟਰ ਬੰਦ ਰਹਿਣਗੇ ਤੇ ਸਿੱਖਿਆ ਆਨ ਲਾਈਨ ਰਾਹੀਂ ਹੀ ਦਿੱਤੀ ਜਾ ਸਕੇਗੀ। 300 ਤੋਂ ਵੱਧ ਵਿਅਕਤੀਆਂ ਦੇ ਇਕੱਠ ਉਤੇ ਪਾਬੰਦੀ ਲਾਗੂ ਰਹੇਗੀ।