ਲੰਗਾਹ ਵੱਲੋਂ ਅਕਾਲ ਤਖ਼ਤ ’ਤੇ ਖਿਮਾ ਦੀ ਅਪੀਲ

ਲੰਗਾਹ ਵੱਲੋਂ ਅਕਾਲ ਤਖ਼ਤ ’ਤੇ ਖਿਮਾ ਦੀ ਅਪੀਲ

ਸ੍ਰੀ ਦਰਬਾਰ ਸਾਹਿਬ ਵਿੱਚ ਅਰਦਾਸ ਕਰਦੇ ਹੋਏ ਸੁੱਚਾ ਸਿੰਘ ਲੰਗਾਹ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 25 ਜੁਲਾਈ

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅੱਜ ਮੁੜ ਅਪੀਲ ਕੀਤੀ ਹੈ ਕਿ ਉਸ ਕੋਲੋਂ ਹੋਈ ਕੁਰਹਿਤ ਲਈ ਖਿਮਾ ਦਿੱਤੀ ਜਾਵੇ ਅਤੇ ਸਿੱਖ ਪੰਥ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ ਉਹ ਸ੍ਰੀ ਅਕਾਲ ਤਖ਼ਤ ਵੱਲੋਂ ਲਾਈ ਹਰ ਤਰ੍ਹਾਂ ਦੀ ਤਨਖ਼ਾਹ ਨੂੰ ਤਨਦੇਹੀ ਨਾਲ ਪੂਰਾ ਕਰਨਗੇ। ਉਹ ਪਿਛਲੇ 101 ਦਿਨਾਂ ਤੋਂ ਰੋਜ਼ਾਨਾ ਇਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਦੇ ਨੇੜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ਜਾਂਦੇ ਹਨ।

ਇੱਕ ਅਸ਼ਲੀਲ ਵੀਡੀਓ ਵਾਇਰਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਵੱਲੋਂ ਲੰਗਾਹ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਜਥੇਦਾਰ ਨੂੰ ਹੋਈਆਂ ਭੁੱਲਾਂ ਪ੍ਰਤੀ ਮੁਆਫ਼ੀ ਲਈ ਮੁੜ ਅਪੀਲ ਕੀਤੀ ਹੈ। ਉਨ੍ਹਾਂ ਸੰਤਾਂ ਮਹਾਪੁਰਸ਼ਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਭਾ ਸੁਸਾਇਟੀਆਂ, ਸਮੂਹ ਸਿੱਖ ਸੰਗਤ ਅਤੇ ਪੰਥ ਅੱਗੇ ਤਰਲਾ ਮਾਰਦਿਆਂ ਕਿਹਾ ਕਿ ਉਸਦੀ ਅਪੀਲ ਨੂੰ ਸਿੰਘ ਸਾਹਿਬਾਨ ਤੋਂ ਕਬੂਲ ਕਰਵਾ ਕੇ ਮੁਆਫ਼ੀ ਦਿਵਾ ਕੇ ਪੰਥ ਵਿੱਚ ਮੁੜ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਦੇ ਮਾਤਾ ਪਿਤਾ ਜਿਉਂਦੇ ਜੀਅ ਉਸ ਨੂੰ ਮੁੜ ਪੰਥ ਵਿਚ ਸ਼ਾਮਲ ਹੋਇਆ ਦੇਖਣਾ ਚਾਹੁੰਦੇ ਹਨ।

ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਮੁਆਫ਼ੀ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਲੰਗਾਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਈ ਵਾਰ ਚੋਣ ਲੜ ਚੁੱਕੇ ਹਨ। ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਰਹੇ ਹਨ। ਹਲਕੇ ਵਿਚ ਲੰਗਾਹ ਪਰਿਵਾਰ ਦਾ ਚੰਗਾ ਅਸਰ ਰਸੂਖ਼ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All