DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼; 4.62 ਲੱਖ ਦੀ ਡਰੱਗ ਮਨੀ ਸਣੇ ਇੱਕ ਕਾਬੂ

ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਸਨ ਤਾਰ; ਪੁਲੀਸ ਵੱਲੋਂ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰ ਪਾਕਿਸਤਾਨੀ ਤਸਕਰੀ ਨੈੱਟਵਰਕ ਨਾਲ ਜੁੜੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 4.62 ਲੱਖ ਰੁਪਏ ਦੀ ਡਰੱਗ ਮਨੀ (ਨਸ਼ੀਲੇ ਪਦਾਰਥਾਂ ਦੀ ਕਮਾਈ) ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਸ਼ਨਾਖਤ ਹੋਈ ਹੈ, ਜੋ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨਪ੍ਰੀਤ ਸਿੰਘ ਉਰਫ਼ ਰੋਹਨ ਵਾਸੀ ਬੱਚੀਵਿੰਡ ਵਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੋਦੇ ਸਰਹੱਦੀ ਪਿੰਡ ਦੇ ਮਨਮੀਤ ਸਿੰਘ ਅਤੇ ਅੰਬਾਲਾ ਕੈਂਟ ਦੇ ਸ਼ਿਵਮ ਨੂੰ ਵੀ ਨਾਮਜ਼ਦ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ ’ਤੇ ਅਟਾਰੀ ਨੇੜੇ ਇੱਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਜਾਣਕਾਰੀ ਮਿਲੀ ਸੀ ਕਿ ਇਹ ਗਿਰੋਹ ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਮੰਗਵਾ ਕੇ ਸਥਾਨਕ ਨਸ਼ਾ ਤਸਕਰਾਂ ਨੂੰ ਸਪਲਾਈ ਕਰਦਾ ਸੀ ਅਤੇ ਉਸ ਤੋਂ ਹੋਣ ਵਾਲੀ ਕਮਾਈ ਨੂੰ ਹਵਾਲਾ ਰਾਹੀਂ ਵਾਪਸ ਪਾਕਿਸਤਾਨ ਭੇਜਦਾ ਸੀ। ਇਸੇ ਕਾਰਵਾਈ ਦੌਰਾਨ ਰੋਹਨਪ੍ਰੀਤ ਨੂੰ ਉਸ ਸਮੇਂ ਰੋਕਿਆ ਗਿਆ ਜਦੋਂ ਉਹ ਮੋਟਰਸਾਈਕਲ ’ਤੇ ਹੈਰੋਇਨ ਦੀ ਡਿਲੀਵਰੀ ਦੇਣ ਅਤੇ ਪੈਸੇ ਇਕੱਠੇ ਕਰਨ ਜਾ ਰਿਹਾ ਸੀ।

Advertisement

ਤਲਾਸ਼ੀ ਦੌਰਾਨ ਪੁਲੀਸ ਨੇ ਮੁਲਜ਼ਮ ਕੋਲੋਂ 4,62,600 ਰੁਪਏ ਦੀ ਭਾਰਤੀ ਕਰੰਸੀ ਅਤੇ ਤਸਕਰੀ ਵਿੱਚ ਵਰਤਿਆ ਜਾਣ ਵਾਲਾ ਮੋਟਰਸਾਈਕਲ ਜ਼ਬਤ ਕੀਤਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਦੇ ਕੌਮਾਂਤਰੀ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀ ਬਰਾਮਦਗੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Advertisement

Advertisement
×