ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਜਸ਼ਨ ਮਨਾਏ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 9 ਜੂਨ ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ’ਚੋਂ ਵੱਡੀ ਜਿੱਤ ਪ੍ਰਾਪਤ ਕਰਨ ਉਪਰੰਤ ਸ੍ਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।...
ਨਰਿੰਦਰ ਮੋਦੀ ਵੱਲੋਂ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਜਲੰਧਰ ਵਿੱਚ ਐਤਵਾਰ ਨੂੰ ਨੱਚ ਕੇ ਜਸ਼ਨ ਮਨਾਉਂਦੇ ਹੋਏ ਭਾਜਪਾ ਕਾਰਕੁਨ। -ਫੋਟੋ: ਸਰਬਜੀਤ ਸਿੰਘ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 9 ਜੂਨ

Advertisement

ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ’ਚੋਂ ਵੱਡੀ ਜਿੱਤ ਪ੍ਰਾਪਤ ਕਰਨ ਉਪਰੰਤ ਸ੍ਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੁਆਰਾ ਦੇਸ਼ ਵਾਸੀਆਂ ਦੇ ਉਜਵਲ ਭਵਿੱਖ ਲਈ ਜੋ ਵਿਕਸਿਤ ਭਾਰਤ ਦਾ ਸੁਪਨਾ ਵੇਖਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਢਾਹ ਲਗਾਉਣ ਲਈ ਵਿਰੋਧੀ ਧਿਰਾਂ ਨੇ ਬਹੁਤ ਯਤਨ ਕੀਤੇ ਪਰ ਮੋਦੀ ਦੀ ਲੋਕਪੱਖੀ ਅਤੇ ਦੇਸ਼ ਦੇ ਵਿਕਾਸ ਪ੍ਰਤੀ ਦੂਰਅੰਦੇਸ਼ੀ ਸੋਚ ਸਦਕਾ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਇਸ ਸਬੰਧ ਵਿਚ ਜ਼ਿਲ੍ਹਾ ਭਾਜਪਾ ਵਲੋਂ ਕੱਲ੍ਹ 10 ਜੂਨ ਨੂੰ ਵੱਡੇ ਪੱਧਰ ’ਤੇ ਖੁਸ਼ੀ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

Advertisement