DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ Amit Shah ਨੂੰ ਪੱਤਰ

ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਹੋਏ ਅਮੁੱਲੇ ਖਜ਼ਾਨੇ ਬਾਰੇ ਸਥਿਤੀ ਸਪਸ਼ਟ ਕਰਨ ਦੀ ਅਪੀਲ

  • fb
  • twitter
  • whatsapp
  • whatsapp
Advertisement

ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਭੇਜ ਕੇ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਹਰਿਮੰਦਰ ਸਾਹਿਬ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਗੁੰਮ ਹੋਏ ਜਾਂ ਜ਼ਬਤ ਕੀਤੇ ਗਏ ਅਮੁੱਲ ਸਰੂਪ ਤੇ ਦਸਤਾਵੇਜ਼ਾਂ ਬਾਰੇ ਸਰਕਾਰ ਨੂੰ ਸਪਸ਼ਟੀਕਰਨ ਜਾਰੀ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੂੰ ਇੱਕ ਪੱਤਰ ਭੇਜਿਆ ਹੈ। ਪੱਤਰ ਵਿੱਚ ਅਪੀਲ ਕੀਤੀ ਹੈ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਇੱਕ ਸੰਵੇਦਨਸ਼ੀਲ ਮਾਮਲਾ ਹੈ। ਉਨ੍ਹਾਂ ਆਖਿਆ ਕਿ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਹਰਿਮੰਦਰ ਸਾਹਿਬ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ, ਦੁਰਲਭ ਹੁਕਮਨਾਮੇ, ਖਰੜੇ, ਹੱਥ ਲਿਖਤਾਂ ਅਤੇ ਇਤਿਹਾਸਿਕ ਦਸਤਾਵੇਜ਼ ਗੁੰਮ ਹੋ ਗਏ ਸਨ ਜਾਂ ਜ਼ਬਤ ਕਰ ਲਏ ਗਏ ਸਨ। ਇਸ ਸਬੰਧ ਵਿੱਚ ਵੱਖ-ਵੱਖ ਧਿਰਾਂ ਦੇ ਵੱਖ ਵੱਖ ਦਾਅਵੇ ਹਨ। ਇੱਕ ਧਿਰ ਦਾ ਦਾਅਵਾ ਹੈ ਕਿ ਪਾਵਨ ਸਰੂਪ, ਹੱਥ ਲਿਖਤ ਖਰੜੇ, ਹੁਕਮਨਾਮੇ ਤੇ ਹੋਰ ਅਹਿਮ ਦਸਤਾਵੇਜ਼ ਭਾਰਤ ਸਰਕਾਰ ਜਾਂ ਫੌਜ ਵੱਲੋਂ ਵਾਪਸ ਹੀ ਨਹੀਂ ਕੀਤੇ ਗਏ ਸਨ। ਦੂਜੀ ਧਿਰ ਦਾ ਦਾਅਵਾ ਹੈ ਕਿ ਇਹ ਸਾਰੀ ਸਮੱਗਰੀ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਗਈ ਸੀ। ਕੁਝ ਵਿਦਵਾਨ ਇਹ ਵੀ ਦੋਸ਼ ਲਾ ਰਹੇ ਹਨ ਕਿ ਕੁਝ ਪਾਵਨ ਸਰੂਪ ਅਤੇ ਅਹਿਮ ਦਸਤਾਵੇਜ ਵਿਦੇਸ਼ਾਂ ਵਿੱਚ ਕਰੋੜਾਂ ਰੁਪਏ ਵਿੱਚ ਵੇਚ ਦਿੱਤੇ ਗਏ ਹਨ। ਇਸ ਤਰ੍ਹਾਂ ਦੀ ਅਸਪਸ਼ਟਤਾ ਕਈ ਦਹਾਕਿਆਂ ਤੋਂ ਬਣੀ ਹੋਈ ਹੈ। ਇਸ ਨਾਲ ਸਿੱਖ ਸੰਗਤ ਦੇ ਮਨਾ ਵਿੱਚ ਦੁਬਿਧਾ ਵਾਲੀ ਸਥਿਤੀ ਬਣੀ ਹੋਈ ਹੈ।

Advertisement

ਸਾਬਕਾ ਜਥੇਦਾਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਸਪਸ਼ਟੀਕਰਨ ਜਾਰੀ ਕਰਨ ਤਾਂ ਜੋ ਸਥਿਤੀ ਸਪਸ਼ਟ ਹੋ ਸਕੇ। ਜੇਕਰ ਸੰਭਵ ਹੋਵੇ ਤਾਂ ਇਸ ਸਬੰਧੀ ਸਾਰੇ ਰਿਕਾਰਡ, ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਨੂੰ ਜਨਤਕ ਕੀਤਾ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ।

Advertisement

ਉਹਨਾਂ ਆਖਿਆ ਕਿ ਸਰਕਾਰ ਦੀ ਇਹ ਕਾਰਵਾਈ ਨਾ ਸਿਰਫ ਸਿੱਖ ਭਾਵਨਾਵਾਂ ਨੂੰ ਸਨਮਾਨ ਦੇਵੇਗੀ, ਸਗੋਂ ਦੇਸ਼ ਵਿਦੇਸ਼ ਵਿੱਚ ਭਰੋਸੇ ਅਤੇ ਪਾਰਦਰਸ਼ਤਾ ਨੂੰ ਵੀ ਮਜ਼ਬੂਤ ਕਰੇਗੀ। ਉਹਨਾਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਲਦੀ ਹੀ ਇਸ ਬਾਰੇ ਉਚਿਤ ਕਾਰਵਾਈ ਕੀਤੀ ਜਾਵੇਗੀ।

Advertisement
×