ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੁੰਵਰ ਵਿਜੈ ਪ੍ਰਤਾਪ ਵੱਲੋਂ ਡੀਜੀਪੀ ਨੂੰ ਪੱਤਰ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 5 ਜੁਲਾਈ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਡੀਜੀਪੀ ਨੂੰ ਪੱਤਰ ਭੇਜ ਕੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰਵਾਉਣ ਲਈ ਉਨ੍ਹਾਂ ਦੀ ਦਖਲਅੰਦਾਜ਼ੀ ਮੰਗੀ ਹੈ। ਇਸ ਦੌਰਾਨ ਉਨ੍ਹਾਂ...
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 5 ਜੁਲਾਈ

Advertisement

ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਡੀਜੀਪੀ ਨੂੰ ਪੱਤਰ ਭੇਜ ਕੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰਵਾਉਣ ਲਈ ਉਨ੍ਹਾਂ ਦੀ ਦਖਲਅੰਦਾਜ਼ੀ ਮੰਗੀ ਹੈ। ਇਸ ਦੌਰਾਨ ਉਨ੍ਹਾਂ ਮੁਲਜ਼ਮਾਂ ਨੂੰ ਮਿਲੀਆਂ ਜ਼ਮਾਨਤਾਂ ਰੱਦ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਆਦੇਸ਼ ਦੇਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦਾ ਹਿੱਸਾ ਰਹਿ ਚੁੱਕੇ ਹਨ। ਉਨ੍ਹਾਂ ਨੇ ਇਸੇ ਮਾਮਲੇ ਵਿੱਚ ਸਰਕਾਰ ਨਾਲ ਨਾਰਾਜ਼ਗੀ ਕਾਰਨ ਆਪਣੇ ਉੱਚ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲ ਹੀ ਵਿੱਚ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਨਾਰਾਜ਼ਗੀ ਜਤਾਈ ਸੀ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਕਾਰਵਾਈ ਨੇ ਗਵਾਹਾਂ ਨੂੰ ਵਿਰੋਧੀ ਬਣਾ ਦਿੱਤਾ ਹੈ।

Advertisement
Tags :
ਕੁੰਵਰਡੀਜੀਪੀਪੱਤਰਪ੍ਰਤਾਪਵੱਲੋਂਵਿਜੈ