ਸਕੂਲਾਂ, ਕਾਲਜਾਂ ਤੇ ਵੱਖ ਵੱਖ ਥਾਵਾਂ ’ਤੇ ਲੋਹੜੀ ਮਨਾਈ

ਸਕੂਲਾਂ, ਕਾਲਜਾਂ ਤੇ ਵੱਖ ਵੱਖ ਥਾਵਾਂ ’ਤੇ ਲੋਹੜੀ ਮਨਾਈ

ਅੰਮਿ੍ਰਤਸਰ ਦੇ ਸ਼ਹਿਜ਼ਾਦਾ ਨੰਦ ਕਾਲਜ ’ਚ ਲੋਹੜੀ ਮਨਾਉਂਦੇ ਹੋਏ ਵਿਦਿਆਰਥੀ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 13 ਜਨਵਰੀ

ਲੋਹੜੀ ਦੇ ਤਿਉਹਾਰ ਤੇ ਸਿਵਲ ਸਰਜਨ ਵਿਭਾਗ ਵਲੋਂ ਇਥੇ ਸਿਵਲ ਸਰਜਨ ਦਫਤਰ ਅਤੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਸ੍ਰੀਮਤੀ ਕੁਲਦੀਪ ਕੌਰ ਭਮਰਾ ਵੱਲੋਂ 10 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਭੁੱਗਾ ਬਾਲ ਕੇ ਖੁਸ਼ੀ ਮਨਾਈ ਗਈ।

ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪੇ੍ਰਕ): ਗੁਰੂ ਨਾਨਕ ਪਬਲਿਕ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਵਿਦਿਆਰਥੀਆਂ ਅਤੇ ਸਕੂਲ ਸਟਾਫ ਵੱਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।

ਹੁਸ਼ਿਆਰਪੁਰ (ਪੱਤਰ ਪੇ੍ਰਕ): ਸਿਵਲ ਹਸਪਤਾਲ ਵਿਖੇ ਨਵਜੰਮੀਆਂ 12 ਬੱਚੀਆਂ ਦੀ ਲੋਹੜੀ ਮਨਾਈ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਰੁਣ ਵਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਪਰਸ਼ੋਤਮ ਲਾਲ ਆਦਿ ਇਸ ਮੌਕੇ ਮੌਜੂਦ ਸਨ।

ਸ਼ਾਹਕੋਟ (ਪੱਤਰ ਪੇ੍ਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ, ਲਸੂੜੀ, ਨੰਗਲ ਅੰਬੀਆਂ, ਮਲਸੀਆਂ (ਲੜਕੇ ਤੇ ਲੜਕੀਆਂ) ਅਤੇ ਸਰਕਾਰੀ ਹਾਈ ਸਕੂਲ ਸ਼ਾਹਕੋਟ (ਲੜਕੀਆਂ-,ਦਾਨੇਵਾਲ ਅਤੇ ਸ.ਸ.ਸ.ਸ ਲੋਹੀਆਂ ਖਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਸਕੂਲਾਂ ਵਿਚ ਲੋਹੜੀ ਦੇ ਧੂਣੇ ਬਾਲੇ ਗਏ।

ਬਟਾਲਾ (ਨਿੱਜੀ ਪੱਤਰ ਪ੍ਰੇਰਕ): ਲਾਰੈਂਸ ਇੰਟਰਨੈਸ਼ਨਲ ਸਕੂਲ ਸਮੇਤ ਹੋਰਨਾਂ ਥਾਵਾਂ ’ਤੇ ਅੱਜ ‘ਧੀਆਂ ਦੀ ਲੋਹੜੀ’ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All