ਲੋਕ ਫਤਵੇ ਨੇ ਡੇਰੇਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਈਆਂ: ਜਾਖੜ

ਲੋਕ ਫਤਵੇ ਨੇ ਡੇਰੇਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਈਆਂ: ਜਾਖੜ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚਦੇ ਹੋਏ ਸੁਨੀਲ ਜਾਖੜ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 11 ਮਾਰਚ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਫਤਵੇ ਨੇ ਉਨ੍ਹਾਂ ਡੇਰੇਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਈਆਂ ਹਨ ਜੋ ਆਪਣੇ ਚੇਲਿਆਂ ਨੂੰ ਵੋਟਾਂ ਵੇਚਦੇ ਸਨ। ਇਹ ਇਨ੍ਹਾਂ ਚੋਣਾਂ ਦੀ ਇਕ ਵੱਡੀ ਪ੍ਰਾਪਤੀ ਹੈ। ਉਹ ਅੱਜ ਇੱਥੇ ਆਪਣੇ ਭਤੀਜੇ ਦੀ ਅਬੋਹਰ ਹਲਕੇ ਤੋਂ ਹੋਈ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਅਦਾ ਕਰਨ ਲਈ ਆਏ ਸਨ।

ਕਾਂਗਰਸ ਦੀ ਵੱਡੀ ਹਾਰ ’ਤੇ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਇਸ ਬਾਰੇ ਕੋਈ ਗੱਲ ਨਹੀਂ ਕਰਨਾ ਚਾਹੁੰਦੇ ਪਰ ਇਕ ਗੱਲ ਸਪੱਸ਼ਟ ਹੈ ਕਿ ਜਿਨ੍ਹਾਂ ਨੇ ਵੀ ਗੁਰੂ ਘਰ ਨਾਲ ਮੱਥਾ ਲਾਇਆ ਹੈ, ਉਹ ਨੇਸਤਨਾਬੂਦ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਇਸ ਦਹਿਲੀਜ਼ ’ਤੇ ਖੜ੍ਹੇ ਹੋ ਕੇ ਜਿਨ੍ਹਾਂ ਲੋਕਾਂ ਨੇ ਇਹ ਆਖਿਆ ਸੀ ਕਿ ਜਿਨ੍ਹਾਂ ਬੇਅਦਬੀਆਂ ਕਰਾਈਆਂ ਜਾਂ ਜਿਨ੍ਹਾਂ ਬੇਅਦਬੀ ਕਰਨ ਵਾਲਿਆਂ ਦੀ ਮਦਦ ਕੀਤੀ ਹੈ, ਉਨ੍ਹਾਂ ਦਾ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਉਹ ਅੱਜ ਮਹਿਸੂਸ ਕਰਦੇ ਹਨ ਕਿ ਅਜਿਹੇ ਲੋਕਾਂ ਦਾ ਰਾਜਨੀਤਿਕ ਪੱਧਰ ’ਤੇ ਕੁਝ ਨਹੀਂ ਰਿਹਾ। ਇਕ ਸਵਾਲ ਦੇ ਜਵਾਬ ਵਿੱਚ ਕਿ ਜਿਨ੍ਹਾਂ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਗੁਰੂ ਦੇ ਨਾਂ ’ਤੇ ਵੋਟਾਂ ਮੰਗੀਆਂ ਸਨ, ਬਾਰੇ ਕਿਹਾ ਕਿ ਉਹ ਕਿਸੇ ਬਾਰੇ ਨਿੱਜੀ ਤੌਰ ’ਤੇ ਕੁਝ ਨਹੀਂ ਕਹਿ ਰਹੇ। ਇਹ ਸਾਰਿਆਂ ਵਾਸਤੇ ਹੈ। ਉਨ੍ਹਾਂ ਕਿਹਾ ਕਿ ਡੇਰਾਨੁਮਾ ਦੁਕਾਨਾਂ ਖੋਲ੍ਹਣ ਵਾਲੇ ਅਤੇ ਵੋਟਾਂ ਵੇਚਣ ਵਾਲਿਆਂ ਦਾ ਮਾੜਾ ਹਸ਼ਰ ਹੋਇਆ ਹੈ। ਇਨ੍ਹਾਂ ਚੋਣਾਂ ਵਿਚ ਲੋਕਾਂ ਨੇ ਅਜਿਹੇ ਲੋਕਾਂ ਖ਼ਿਲਾਫ਼ ਫਤਵਾ ਦਿੱਤਾ ਹੈ ਜਿਸ ਨਾਲ ਉਨ੍ਹਾਂ ਦੀਆਂ ਦੁਕਾਨਾਂ ਬੰਦ ਹੋਣਗੀਆਂ। ਅਜਿਹੇ ਲੋਕ ਵੋਟਰਾਂ ਨੂੰ ਗੁਮਰਾਹ ਕਰ ਰਹੇ ਸਨ ਤੇ ਡੇਰੇ ਦੇ ਨਾਂ ’ਤੇ ਆਪਣੇ ਚੇਲਿਆਂ ਨੂੰ ਵੋਟਾਂ ਵੇਚ ਰਹੇ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All