DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਨ ਦਲ ਵੱਲੋਂ ਸ਼੍ਰੋਮਣੀ ਕਮੇਟੀ ਵਿੱਚ ਵੱਡੀਆਂ ਵਿੱਤੀ ਬੇਨਿਯਮੀਆਂ ਦਾ ਦੋਸ਼ !

ਪਾਵਨ ਸਰੂਪ ਮਾਮਲੇ ਦੀ ਪਾਰਦਰਸ਼ੀ ਜਾਂਚ ਦੀ ਮੰਗ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਗੰਭੀਰ ਵਿੱਤੀ ਅਤੇ ਪ੍ਰਸ਼ਾਸਕੀ ਬੇਨਿਯਮੀਆਂ ਦੇ ਦੋਸ਼ ਲਗਾਏ। ਉਨ੍ਹਾਂ ਦੋਸ਼ ਲਾਇਆ ਕਿ ਸਤਿੰਦਰਪਾਲ ਸਿੰਘ ਕੋਹਲੀ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮੀ ਦੇ ਬਾਵਜੂਦ ਉਸਨੂੰ ਵੱਡੀਆਂ ਅਦਾਇਗੀਆਂ ਕੀਤੀਆਂ ਗਈਆਂ।

ਇਮਾਨ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਸਬ ਕਮੇਟੀ ਦੀਆਂ ਨਕਾਰਾਤਮਕ ਰਿਪੋਰਟਾਂ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਿਰ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਅਤੇ ਬਾਦਲ ਪਰਿਵਾਰ ਨਾਲ ਜੁੜੀਆਂ ਕਥਿਤ ਕੰਪਨੀਆਂ ਨਾਲ ਸਬੰਧ ਹੋਣ ਕਾਰਨ ਉਸਨੂੰ ਬਚਾਇਆ ਗਿਆ, ਜੋ ਇਸ ਮਾਮਲੇ ਨੂੰ ਹੋਰ ਵੀ ਗੰਭੀਰ ਬਣਾਉਂਦਾ ਹੈ।

Advertisement

ਉਨ੍ਹਾਂ 328 ਪਾਵਨ ਸਰੂਪਾਂ ਦੇ ਮਾਮਲੇ ’ਤੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਇਹ ਜਾਣਨ ਦਾ ਪੂਰਾ ਅਧਿਕਾਰ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇਹ 328 ਪਾਵਨ ਸਰੂਪ ਕਿੱਥੇ ਹਨ ਅਤੇ ਕਿਸ ਹਾਲਤ ਵਿੱਚ ਹਨ। ਉਨ੍ਹਾਂ ਇਸਨੂੰ ਸਿਰਫ਼ ਪ੍ਰਸ਼ਾਸਕੀ ਨਹੀਂ ਸਗੋਂ ਗੰਭੀਰ ਅਪਰਾਧਿਕ ਮਾਮਲਾ ਕਰਾਰ ਦਿੱਤਾ।

Advertisement

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਨੇ ਕਿਹਾ ਕਿ ਸਿੱਖ ਧਾਰਮਿਕ ਅਤੇ ਨਿਆਇਕ ਸੰਸਥਾਵਾਂ ’ਤੇ ਰਾਜਨੀਤਿਕ ਦਬਾਅ ਹੈ, ਜਿਸ ਕਾਰਨ ਆਮ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵਿੱਚ ਹੋ ਰਹੀ ਦੇਰ ਨੂੰ ਸਿੱਖ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੱਤਾ।

ਸਿੱਖ ਆਗੂਆਂ ਨੇ ਮੰਗ ਕੀਤੀ ਕਿ 328 ਗੁੰਮ ਹੋਏ ਪਾਵਨ ਸਰੂਪਾਂ ਦਾ ਤੁਰੰਤ ਪਤਾ ਲਗਾਇਆ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਿੱਖ ਸੰਸਥਾਵਾਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਸਿੱਖ ਪੰਥ ਨੂੰ ਇਸ ਵੱਡੀ ਉਲਝਣ ਵਿੱਚੋਂ ਕੱਢਣਾ ਚਾਹੀਦਾ ਹੈ ਅਤੇ ਸਿੱਖਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਇਸ ਮੌਕੇ ਜਥੇਬੰਦਕ ਸਕੱਤਰ ਅਮਰੀਕ ਸਿੰਘ ਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਬਰਾੜ, ਹਲਕਾ ਮਜੀਠਾ ਦਾ ਇੰਚਾਰਜ ਕੁਲਵੰਤ ਸਿੰਘ ਕੋਟਲਾ, ਦਵਿੰਦਰ ਸਿੰਘ ਬੱਲ, ਨਿਸ਼ਾਨ ਸਿੰਘ ਬਲੇਰ ਤੇ ਹੋਰ ਹਾਜ਼ਰ ਸਨ।

Advertisement
×