DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mad Sandhu Murder case: ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਕੇਸ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ 

Punjab News: ਇਸ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੁਜਰਾਤ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ

  • fb
  • twitter
  • whatsapp
  • whatsapp
featured-img featured-img
ਮੈਡ ਸੰਧੂ (@its_madsandhuofficial
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਮਧੁਸੂਦਨ ਸਿੰਘ ਉਰਫ਼ ਮੈਡ ਸੰਧੂ ਦੇ ਕਤਲ ਕੇਸ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਮੈਡ ਸੰਧੂ ਨੂੰ 3 ਅਕਤੂਬਰ ਨੂੰ ਸ਼ਾਮ ਵੇਲੇ ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧ ਵਿੱਚ 3 ਅਕਤੂਬਰ ਨੂੰ ਧਾਰਾ 103, 3(5) ਬੀਐਨਐਸ ਅਤੇ 25, 27/54/59 ਅਸਲਾ ਐਕਟ, ਥਾਣਾ ਕੈਂਟ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਸੀ।

Advertisement

ਚੱਲ ਰਹੀ ਜਾਂਚ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੁਜਰਾਤ ਤੋਂ ਦੋ ਹੋਰ ਮੁਲਜ਼ਮਾਂ ਹਰਸਿਮਰਨ ਸਿੰਘ ਅਤੇ ਫਤਿਹ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਪਿੰਡ ਸੰਘੇ ਤਰਨ ਤਾਰਨ ਦੇ ਰਹਿਣ ਵਾਲੇ ਹਨ ਅਤੇ ਕਥਿਤ ਤੌਰ 'ਤੇ ਉਨ੍ਹਾਂ ਨੇ ਇਸ ਕਤਲ ਦੇ ਸਬੰਧ ਵਿੱਚ ਰੇਕੀ ਦੀ ਭੂਮਿਕਾ ਨਿਭਾਈ ਸੀ।

Advertisement

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਕਹਿਣ 'ਤੇ  ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਹਰਸਿਮਰਨ ਸਿੰਘ ਅਤੇ ਫਤਿਹ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਮਾਸਟਰ ਕਲੋਨੀ, ਨੌਸ਼ਹਿਰਾ ਪੰਨੂਆਂ ਅਤੇ ਮੋਹਨਪੁਰ ਵਿਖੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਜ਼ਿਲ੍ਹਾ ਤਰਨ ਤਾਰਨ ਵਿੱਚ ਦਰਜ ਤਿੰਨ ਕੇਸਾਂ ਨੂੰ ਵੀ ਹੱਲ ਕਰ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੁਜਰਾਤ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚ ਮੁੱਖ ਮੁਲਜ਼ਮ ਪਰਮਿੰਦਰ ਸਿੰਘ ਉਰਫ਼ ਕਾਕਾ ਦੇ ਨਾਲ-ਨਾਲ ਬਲਰਾਜ ਸਿੰਘ ਉਰਫ਼ ਬੰਟੀ, ਵਿਕਾਸ ਸਿੰਘ, ਬਲਜਿੰਦਰ ਸਿੰਘ ਉਰਫ਼ ਲਾਲੀ, ਅਮਨਦੀਪ ਸਿੰਘ ਅਤੇ ਪਰਮਵੀਰ ਸਿੰਘ ਸ਼ਾਮਲ ਸਨ।
ਇਹ ਮੁਲਜ਼ਮ ਕਥਿਤ ਤੌਰ 'ਤੇ ਵੱਖ-ਵੱਖ ਭੂਮਿਕਾਵਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਵਿੱਚ ਰੇਕੀ  ਕਰਨਾ, ਹਥਿਆਰਾਂ ਦੀ ਸਪਲਾਈ ਕਰਨਾ ਅਤੇ ਅਪਰਾਧ ਲਈ ਲੋੜੀਂਦੀ ਸਹਾਇਤਾ (ਲਾਜਿਸਟਿਕ ਸਪੋਰਟ) ਮੁਹੱਈਆ ਕਰਵਾਉਣਾ ਸ਼ਾਮਲ ਹੈ। ਹੁਣ 2 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ, ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ ਅੱਠ ਹੋ ਗਈ ਹੈ।
Advertisement
×