DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mad Sandhu Murder: ਇਹ ਮੈਡ ਸੰਧੂ ਦਾ ਨਹੀਂ, ਲਾਅ ਐਂਡ ਆਰਡਰ ਦਾ ਕਤਲ ਹੈ: Gurjeet Singh Aujla

ਸੰਸਦ ਮੈਂਬਰ ਨੇ ਪੁਲੀਸ ’ਤੇ ਮਾਮਲੇੇ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਗੁਰਜੀਤ ਸਿੰਘ ਔਜਲਾ।
Advertisement

ਅੰਮ੍ਰਿਤਸਰ ਵਿੱਚ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਸਵਾਲ ਖੜ੍ਹੇ ਕੀਤੇ ਗਏ ਹਨ।

ਇਸ ਘਟਨਾ ’ਤੇ ਸੰਸਦ ਮੈਂਬਰ ਔਜਲਾ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਸਿਰਫ਼ ਮੈਡ ਸੰਧੂ ਦਾ ਕਤਲ ਨਹੀਂ ਹੈ, ਸਗੋਂ ਲਾਅ ਐਂਡ ਆਰਡਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਮੈਡ ਸੰਧੂ ਨੂੰ ਕਾਫ਼ੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਇਨ੍ਹਾਂ ਧਮਕੀਆਂ ਦਾ ਉਸ ਨੇ ਖੁੱਲ੍ਹੇ ਤੌਰ ’ਤੇ ਸੋਸ਼ਲ ਮੀਡੀਆ ’ਤੇ ਵੀ ਜ਼ਿਕਰ ਕੀਤਾ ਸੀ। ਇਸ ਦੇ ਬਾਵਜੂਦ ਸਰਕਾਰ ਅਤੇ ਪੁਲੀਸ ਨੇ ਮਾਮਲੇ ਨੂੰ ਉਸ ਗੰਭੀਰਤਾ ਨਾਲ ਨਹੀਂ ਲਿਆ, ਜਿਸ ਦੀ ਲੋੜ ਸੀ।

Advertisement

ਔਜਲਾ ਨੇ ਕਿਹਾ ਕਿ ਜੇਕਰ ਧਮਕੀਆਂ ਨੂੰ ਸਮੇਂ ਸਿਰ ਗੰਭੀਰਤਾ ਨਾਲ ਲਿਆ ਜਾਂਦਾ ਅਤੇ ਸੁਰੱਖਿਆ ਦੇ ਲੋੜੀਂਦੇ ਕਦਮ ਚੁੱਕੇ ਜਾਂਦੇ ਤਾਂ ਸ਼ਾਇਦ ਅੱਜ ਇੱਕ ਬੇਗੁਨਾਹ ਦੀ ਜਾਨ ਨਾ ਜਾਂਦੀ। ਉਨ੍ਹਾਂ ਕਿਹਾ ਕਿ ਮੈਡ ਸੰਧੂ ਦੀ ਹੱਤਿਆ ਨੇ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿੱਚ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

Advertisement

ਸ੍ਰੀ ਔਜਲਾ ਨੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੀ ਪੂਰੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਕੌਣ ਲੋਕ ਹਨ, ਮੈਡ ਸੰਧੂ ਨੂੰ ਧਮਕੀਆਂ ਕਿਉਂ ਮਿਲ ਰਹੀਆਂ ਸਨ ਅਤੇ ਪਹਿਲਾਂ ਮਿਲੀਆਂ ਧਮਕੀਆਂ ਸਬੰਧੀ ਕੀ ਕਾਰਵਾਈ ਕੀਤੀ ਗਈ ਸੀ, ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਵਿੱਚ ਸਿਰਫ਼ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਹੀ ਸੀਮਤ ਨਾ ਰਿਹਾ ਜਾਵੇ, ਸਗੋਂ ਇਹ ਵੀ ਜਾਂਚ ਕੀਤੀ ਜਾਵੇ ਕਿ ਮੈਡ ਸੰਧੂ ਨੂੰ ਪਹਿਲਾਂ ਮਿਲ ਰਹੀਆਂ ਧਮਕੀਆਂ ਦੇ ਸਬੰਧ ਵਿੱਚ ਪੁਲੀਸ ਪੱਧਰ ’ਤੇ ਕੀ ਕਾਰਵਾਈ ਕੀਤੀ ਗਈ ਸੀ।

Advertisement
×