ਪੱਤਰ ਪੇ੍ਰਕ
ਅੰਮ੍ਰਿਤਸਰ, 21 ਜਨਵਰੀ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਅੱਜ ਕੰਪਨੀ ਬਾਗ ਵਿਖੇ ਐਡਵੋਕੇਟ ਅਮਰਜੀਤ ਬਾਈ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਿਸਾਨ ਅੰਦੋਲਨ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਅਤੇ ਤਰਕਸ਼ੀਲ ਮੈਗਜ਼ੀਨ ਰਿਲੀਜ਼ ਕੀਤੇ ਗਏ।
ਇਸ ਮੌਕੇ ਇਕਾਈ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ, ਤਰਕਸ਼ੀਲ ਆਗੂਆਂ ਜਸਪਾਲ ਬਾਸਰਕਾ ਅਤੇ ਮਨਜੀਤ ਬਾਸਰਕੇ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਕਲਾਬੀ ਸਲਾਮ ਭੇਂਟ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਕਸ਼ੀਲ ਆਗੂ ਅਸ਼ਵਨੀ ਕੁਮਾਰ, ਬੀ. ਐਮ. ਸਿੰਘ , ਕੰਵਲਜੀਤ ਸਿੰਘ, ਰਮੇਸ਼ ਕੁਮਾਰ,ਸ਼ਕਤੀ, ਰਵੀ ਸਿੰਘ ਅਤੇ ਹੋਰ ਨੇ ਸ਼ਮੂਲੀਅਤ ਕੀਤੀ।