ਰਾਜਨ ਮਾਨ
ਮਜੀਠਾ, 17 ਜੁਲਾਈ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ ਰੈਲੀ ਕਰਕੇ ਲੋਕਾਂ ਨੂੰ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸਿਆਸੀ ਆਗੂਆਂ ਨੂੰ ਸਵਾਲਾਂ ਦੇ ਕਟਿਹਰੇ ਵਿੱਚ ਖੜਾ ਕਰਨ ਦਾ ਸੱਦਾ ਦਿੱਤਾ ਗਿਆ ਹੈ। ਅੱਜ ਪਿੰਡ ਝੰਜੋਟੀ ਵਿਖੇ ਕਿਸਾਨ ਰੈਲੀ ਵਿੱਚ ਆਗੂਆਂ ਨੇ ਮੋਦੀ ਸਰਕਾਰ ’ਤੇ ਵਾਰ ਕਰਦਿਆਂ ਸਾਰੀਆਂ ਸਿਆਸੀ ਜਮਾਤਾਂ ਨੂੰ ਜਵਾਬਦੇਹ ਕਰਨ ਦਾ ਸੱਦਾ ਦਿੱਤਾ ਗਿਆ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਹੁਣ ਸੰਘਰਸ਼ ਉਸ ਮੁਕਾਮ ’ਤੇ ਪਹੁੰਚ ਗਿਆ ਹੈ ਜਿਥੇ ਜਿੱਤ ਉਨ੍ਹਾਂ ਦੇ ਪੈਰ ਚੁੰਮੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕੇ ਜੇ ਕਿਸਾਨਾਂ ’ਤੇ ਦਰਜ ਝੂਠੇ ਕੇਸ ਵਾਪਸ ਨਾ ਲਏ ਤਾਂ ਭਾਜਪਾ ਸਰਕਾਰ ਦੇ ਆਗੂਆਂ ਦਾ ਘਰਾਂ ’ਚੋਂ ਨਿਕਲਣਾ ਬੰਦ ਕਰ ਦੇਵਾਂਗੇ। ਇਸ ਮੌਕੇ ਪ੍ਰੋਫੈਸਰ ਸੁਰਿੰਦਰਪਾਲ ਮੰਡ, ਬਚਿੱਤਰ ਸਿੰਘ ਕੋਟਲਾ, ਸਰਪੰਚ ਲਖਵਿੰਦਰ ਸਿੰਘ ਝੰਜੋਟੀ, ਸੁਖਦੇਵ ਸਿੰਘ ਝੰਜੋਟੀ ਨੇ ਸੰਬੋਧਨ ਕੀਤਾ।