DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Majitha MC Elections: ਮਜੀਠੀਆ ਵੱਲੋਂ 'ਆਪ' 'ਤੇ ਗੜਬੜੀ ਅਤੇ ਗੁੰਡਾਗਰਦੀ ਕਰਨ ਦੇ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਨਗਰ ਕੌਂਸਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) 'ਤੇ ਵੱਡੇ ਪੱਧਰ 'ਤੇ ਗੜਬੜੀਆਂ ਕਰਨ ਅਤੇ ਸ਼ਰੇਆਮ ਗੁੰਡਾਗਰਦੀ ਦੇ ਇਲਜ਼ਾਮ ਲਾਏ ਹਨ। ਮਜੀਠੀਆ ਨੇ ਦਾਅਵਾ ਕੀਤਾ ਕਿ ਵੋਟਾਂ ਦੀ ਗਿਣਤੀ...

  • fb
  • twitter
  • whatsapp
  • whatsapp
featured-img featured-img
ਬਿਕਰਮ ਮਜੀਠੀਆ ਫਾਈਲ ਫੋਟੋ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਨਗਰ ਕੌਂਸਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) 'ਤੇ ਵੱਡੇ ਪੱਧਰ 'ਤੇ ਗੜਬੜੀਆਂ ਕਰਨ ਅਤੇ ਸ਼ਰੇਆਮ ਗੁੰਡਾਗਰਦੀ ਦੇ ਇਲਜ਼ਾਮ ਲਾਏ ਹਨ। ਮਜੀਠੀਆ ਨੇ ਦਾਅਵਾ ਕੀਤਾ ਕਿ ਵੋਟਾਂ ਦੀ ਗਿਣਤੀ ਦਾ ਕੰਮ ਪੂਰਾ ਹੋਣ ਦੇ ਬਾਵਜੂਦ ਦੁਪਹਿਰ ਢਾਈ ਵਜੇ ਤੱਕ ਕਿਸੇ ਵੀ ਵਾਰਡ ਦਾ ਚੋਣ ਨਤੀਜਾ ਐਲਾਨਿਆ ਨਹੀਂ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਵੋਟਾਂ ਦੀ ਗਿਣਤੀ ਵਿੱਚ ਲੱਗੇ ਅਧਿਕਾਰੀਆਂ ਨੂੰ ਸਿੱਧੇ ਮੁੱਖ ਮੰਤਰੀ ਦਫ਼ਤਰ (CMO) ਤੋਂ ਨਿਰਦੇਸ਼ ਮਿਲ ਰਹੇ ਸਨ।

ਮਜੀਠੀਆ ਨੇ ਸੂਬਾ ਸਰਕਾਰ 'ਤੇ ਪ੍ਰਸ਼ਾਸਨਿਕ ਦਖਲਅੰਦਾਜ਼ੀ ਅਤੇ ਦਬਾਅ ਬਣਾ ਕੇ ਚੋਣ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਵੀ ਲਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਕਾਲੀ ਦਲ ਇਨ੍ਹਾਂ ਕਥਿਤ ਗੜਬੜੀਆਂ ਦਾ ਸਖ਼ਤ ਵਿਰੋਧ ਕਰੇਗਾ ਅਤੇ ਮਿਉਂਸਪਲ ਚੋਣਾਂ ਵਿੱਚ ਹੋਈ ਇਸ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗਾ।

Advertisement

Advertisement
Advertisement
×