DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Majithia and DSP clash: ਪਤਨੀ ਨਾਲ ਬਦਸਲੂਕੀ ਦੇ ਦੋਸ਼ ਹੇਠ ਬਿਕਰਮ ਮਜੀਠੀਆ ਤੇ DSP ਵਿਚਕਾਰ ਤਿੱਖੀ ਬਹਿਸ

ਕੌਂਸਲ ਚੋਣਾਂ ’ਚ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਅਤੇ ਕਾਂਗਰਸ ਨੇ ਸਾਂਝੇ ਤੌਰ ’ਤੇ ਐਸ.ਡੀ.ਐਮ. ਦਫ਼ਤਰ ਅੱਗੇ ਲਾਇਆ ਧਰਨਾ

  • fb
  • twitter
  • whatsapp
  • whatsapp
featured-img featured-img
ਪਤਨੀ ਨਾਲ ਬਦਸਲੂਕੀ ਦੇ ਦੋਸ਼ ਹੇਠ ਬਿਕਰਮ ਮਜੀਠੀਆ ਤੇ DSP ਵਿਚਕਾਰ ਤਿੱਖੀ ਬਹਿਸ
Advertisement

Majithia and DSP clash: ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ ਦੌਰਾਨ ਇੱਥੇ ਐਸ.ਡੀ.ਐਮ. (SDM) ਦਫ਼ਤਰ ਬਾਹਰ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਅਕਾਲੀ ਉਮੀਦਵਾਰਾਂ ਨੂੰ ਇਤਰਾਜ਼ ਦਰਜ ਕਰਵਾਉਣ ਲਈ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇਸ ਗੱਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੁਲੀਸ ਵਿਚਕਾਰ ਤਿੱਖੀ ਤਕਰਾਰ ਹੋਈ। ਇਸ ਧੱਕੇਸ਼ਾਹੀ ਖ਼ਿਲਾਫ਼ ਅਕਾਲੀ ਦਲ ਦੇ ਵਰਕਰਾਂ ਨੇ ਬਿਕਰਮ ਮਜੀਠੀਆ, ਹਲਕਾ ਵਿਧਾਇਕਾ ਗੁਰਵੀਰ ਕੌਰ ਮਜੀਠਾ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਦੇ ਬਾਹਰ ਸਾਂਝਾ ਧਰਨਾ ਦੇ ਕੇ ਸਰਕਾਰ ਤੇ ਪੁਲੀਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਮਿਲੀ ਜਾਣਕਾਰੀ ਮੁਤਾਬਕ, ਅਕਾਲੀ ਉਮੀਦਵਾਰਾਂ ਨੂੰ ਦਫ਼ਤਰ ਦੇ ਅੰਦਰ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲਦਿਆਂ ਹੀ ਹਲਕਾ ਮਜੀਠਾ ਦੀ ਵਿਧਾਇਕਾ ਅਤੇ ਬਿਕਰਮ ਮਜੀਠੀਆ ਦੀ ਪਤਨੀ ਗੁਰਵੀਰ ਕੌਰ ਮਜੀਠਾ ਮੌਕੇ ’ਤੇ ਪਹੁੰਚ ਗਏ। ਜਦੋਂ ਉਨ੍ਹਾਂ ਨੇ ਉੱਥੇ ਤਾਇਨਾਤ ਡੀ.ਐਸ.ਪੀ. ਮਜੀਠਾ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ, ਤਾਂ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਇਸੇ ਦੌਰਾਨ ਬਿਕਰਮ ਮਜੀਠੀਆ ਵੀ ਉੱਥੇ ਪਹੁੰਚ ਗਏ ਅਤੇ ਡੀ.ਐਸ.ਪੀ. ਵੱਲੋਂ ਉਨ੍ਹਾਂ ਦੀ ਪਤਨੀ (ਮਹਿਲਾ ਵਿਧਾਇਕਾ) ਨਾਲ ਕਥਿਤ ਤੌਰ ’ਤੇ ਮਾੜਾ ਵਿਵਹਾਰ ਕਰਨ ਨੂੰ ਲੈ ਕੇ ਮਾਹੌਲ ਬੇਹੱਦ ਗਰਮਾ ਗਿਆ ਅਤੇ ਦੋਵਾਂ ਵਿਚਾਲੇ ਜ਼ੋਰਦਾਰ ‘ਤੂੰ-ਤੂੰ, ਮੈਂ-ਮੈਂ’ ਹੋਈ। ਇਸ ਤਕਰਾਰ ਤੋਂ ਬਾਅਦ ਮਜੀਠੀਆ ਅਕਾਲੀ ਵਰਕਰਾਂ ਸਮੇਤ ਉੱਥੇ ਹੀ ਮੁੱਖ ਗੇਟ ਅੱਗੇ ਧਰਨੇ ’ਤੇ ਬੈਠ ਗਏ, ਜਿੱਥੇ ਕੁਝ ਹੀ ਦੇਰ ਵਿੱਚ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਵੀ ਆਪਣੇ ਸਾਥੀਆਂ ਸਣੇ ਪਹੁੰਚ ਕੇ ਧਰਨੇ ਵਿੱਚ ਸ਼ਾਮਲ ਹੋ ਗਏ।

Advertisement

ਡੀ.ਐਸ.ਪੀ. ਦਾ ਡੋਪ ਟੈਸਟ ਕਰਵਾਇਆ ਜਾਵੇ: ਮਜੀਠੀਆ

ਧਰਨੇ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਸੱਤਾਧਾਰੀ ਧਿਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, “ ਆਮ ਆਦਮੀ ਪਾਰਟੀ ਆਪਣੀ ਹਾਰ ਨੂੰ ਸਾਹਮਣੇ ਦੇਖ ਕੇ ਬੌਖਲਾਹਟ ਵਿੱਚ ਆ ਗਈ ਹੈ ਅਤੇ ਹੁਣ ਪੁਲੀਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਧੱਕੇਸ਼ਾਹੀ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ।” ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕਿਸੇ ਦੇ ਹੱਥਾਂ ਦੀ ਕੱਠਪੁਤਲੀ ਨਾ ਬਣਨ ਅਤੇ ਨਿਰਪੱਖ ਹੋ ਕੇ ਕੰਮ ਕਰਨ, ਕਿਉਂਕਿ ਮੌਜੂਦਾ ਸਰਕਾਰ ਦੇ ਕੁਝ ਹੀ ਮਹੀਨੇ ਬਾਕੀ ਬਚੇ ਹਨ ਅਤੇ ਅਗਲੀ ਸਰਕਾਰ ਆਉਣ ’ਤੇ ਸਾਰਾ ਹਿਸਾਬ ਲਿਆ ਜਾਵੇਗਾ।

Advertisement

ਡੀ.ਐਸ.ਪੀ. ਮਜੀਠਾ ਕਮਲਮੀਤ ਸਿੰਘ ’ਤੇ ਵਰ੍ਹਦਿਆਂ ਮਜੀਠੀਆ ਨੇ ਕਿਹਾ ਕਿ ਇਸ ਅਧਿਕਾਰੀ ਨੂੰ ਸ਼ਾਇਦ ਇਹ ਵੀ ਤਮੀਜ਼ ਨਹੀਂ ਹੈ ਕਿ ਇੱਕ ਚੁਣੀ ਹੋਈ ਮਹਿਲਾ ਵਿਧਾਇਕ ਨਾਲ ਕਿਵੇਂ ਗੱਲ ਕੀਤੀ ਜਾਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਪੁਲੀਸ ਆਪਣੇ ਮਾਲਕਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ, ਜਿੱਥੇ ਵਿਰੋਧੀ ਧਿਰ ਦੀਆਂ ਮਹਿਲਾਵਾਂ ਦੀ ਬੇਇੱਜ਼ਤੀ ਕਰਨਾ ਆਮ ਗੱਲ ਬਣ ਗਈ ਹੈ। ਮਜੀਠੀਆ ਨੇ ਮੰਗ ਕੀਤੀ ਕਿ ਡੀ.ਐਸ.ਪੀ. ਕਮਲਮੀਤ ਸਿੰਘ ਦਾ ਤੁਰੰਤ ‘ਡੋਪ ਟੈਸਟ’ ਕਰਵਾਇਆ ਜਾਵੇ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਸ ਹੰਕਾਰ ਅਤੇ ਬਦਤਮੀਜ਼ੀ ਦੇ ਪਿੱਛੇ ਅਸਲ ਕਾਰਨ ਕੀ ਹੈ।

ਇਸੇ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਵੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਘਾਣ ਕਰਕੇ ਪੁਲਿਸ ਦੇ ਜ਼ੋਰ ’ਤੇ ਚੋਣਾਂ ਜਿੱਤਣ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਸੱਚਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਧਿਰਾਂ ਇਕਜੁੱਟ ਹਨ ਅਤੇ ਸਰਕਾਰ ਦੀ ਇਸ ਗੁੰਡਾਗਰਦੀ ਤੇ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
×