ਮਜੀਠੀਆ ਨੇ ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਭਰੀ

ਮਜੀਠੀਆ ਨੇ ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਭਰੀ

ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਭਰਨ ਮਗਰੋਂ ਸਮਰਥਕਾਂ ਨਾਲ ਬਿਕਰਮ ਸਿੰਘ ਮਜੀਠੀਆ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 28 ਜਨਵਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਰਹੇ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਆਖਿਆ ਕਿ ਜੋ ਵਿਅਕਤੀ ਆਪਣੇ ਸਕਿਆਂ ਦਾ ਨਹੀਂ ਬਣ ਸਕਿਆ, ਉਹ ਕਿਸੇ ਦਾ ਵੀ ਨਹੀਂ ਹੋ ਸਕਦਾ। ਉਨ੍ਹਾਂ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੋ ਆਪਣੀ ਮਾਂ ਅਤੇ ਭੈਣ ਦਾ ਨਹੀਂ ਬਣ ਸਕਿਆ, ਉਹ ਹਲਕੇ ਦੇ ਲੋਕਾਂ ਦਾ ‘ਆਪਣਾ’ ਕਿਵੇਂ ਬਣ ਸਕਦਾ ਹੈ। ਜ਼ਿਕਰਯੋਗ ਹੈ ਕਿ ਅੱਜ ਇਕ ਔਰਤ ਨੇ ਖ਼ੁਦ ਨੂੰ ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਸੁਮਨ ਕੌਰ ਦਸਦਿਆਂ ਉਸ ’ਤੇ ਗੰਭੀਰ ਦੋਸ਼ ਲਾਏ ਹਨ। ਇਸ ਦੇ ਜਵਾਬ ਵਿੱਚ ਉਨ੍ਹਾਂ ਪਤਨੀ ਸ੍ਰੀਮਤੀ ਸਿੱਧੂ ਨੇ ਕਿਹਾ ਕਿ ਇਸ ਔਰਤ ਕੋਲੋਂ ਕਿਸੇ ਮੰਤਵ ਤਹਿਤ ਪ੍ਰੈੱਸ ਕਾਨਫਰੰਸ ਕਰਵਾਈ ਗਈ ਹੈ। ਇਸ ’ਤੇ ਸ੍ਰੀ ਮਜੀਠੀਆ ਨੇ ਕਿਹਾ ਕਿ ਜੇਕਰ ਸਿੱਧੂ ਉਨ੍ਹਾਂ ਨੂੰ ਢੁੱਕਵਾਂ ਮਾਣ ਸਨਮਾਨ ਦਿੰਦੇ ਤਾਂ ਇੰਜ ਰੌਲਾ ਨਾ ਪੈਂਦਾ। ਦੋ ਹਲਕਿਆਂ ਤੋਂ ਇਕੋ ਸਮੇਂ ਚੋਣ ਲੜਨ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਪੂਰਬੀ ਹਲਕੇ ਵਿੱਚ ਵੀ ਲੋਕਾਂ ਨੂੰ ਆਪਣਾ ਬਣਾਉਣਗੇ ਅਤੇ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿੱਚ ਸ਼ਾਮਲ ਰਹਿਣਗੇ। ਹਲਕੇ ’ਚ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਸ੍ਰੀ ਸਿੱਧੂ ’ਤੇ ਦੋਸ਼ ਲਾਇਆ ਕਿ ਉਹ ਲਗਪਗ ਦੋ ਦਹਾਕਿਆਂ ਤੋਂ ਸਿਆਸਤ ਵਿਚ ਹਨ ਅਤੇ ਇਕ ਦਹਾਕੇ ਤੋਂ ਸਿੱਧੂ ਪਰਿਵਾਰ ਇਸ ਹਲਕੇ ਤੋਂ ਚੋਣ ਲੜ ਰਿਹਾ ਹੈ, ਪਰ ਹਲਕਾ ਵਾਸੀ ਹਾਲੇ ਵੀ ਮੁੱਢਲੀਆਂ ਲੋੜਾਂ ਤੋਂ ਵਾਂਝੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿੱਧੂ ਦਾ ਪੰਜਾਬ ਮਾਡਲ ਵੀ ਇੱਕ ਕਲਪਨਾ ਹੈ, ਜਿਸ ਰਾਹੀਂ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਧੂ ਦੀ ‘ਭਾਗ ਸਿੱਧੂ ਭਾਗ’ ਵਾਲੀ ਵਾਰੀ ਹੈ।

ਅਕਾਲੀ ਆਗੂ ਨੇ ਮਜੀਠਾ ਹਲਕੇ ਤੋਂ ਵੀ ਨਾਮਜ਼ਦਗੀ ਕਾਗਜ਼ ਕੀਤੇ ਦਾਖਲ

ਮਜੀਠਾ (ਰਾਜਨ ਮਾਨ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਨਾਮਜ਼ਾਦਗੀ ਪੱਤਰ ਦਾਖਲ ਕਰਨ ਮਗਰੋਂ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਜਿਨ੍ਹਾਂ ਬਦਲਾਖੋਰੀ ਦੀ ਰਾਜਨੀਤੀ ਕੀਤੀ ਹੈ, ਲੋਕ ਉਨ੍ਹਾਂ ਨੂੰ ਸਬਕ ਸਿਖਾਉਣਗੇ। ਇਸ ਦੇ ਨਾਲ ਹੀ ਉਨ੍ਹਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ’ਤੇ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਨਾਲ ਧੋਖਾ ਕਰਨ ਅਤੇ ਪਿਛਲੇ 18 ਸਾਲਾਂ ਤੋਂ ਹਲਕੇ ਦੀ ਭਲਾਈ ਲਈ ਕੁਝ ਨਾ ਕਰਨ ਦਾ ਦੋਸ਼ ਲਾਇਆ। ਮਜੀਠੀਆ ਨੇ ਕਿਹਾ ਕਿ ਉਹ ‘ਆਪ’ ਤੇ ਕਾਂਗਰਸ ਵੱਲੋਂ ਖੜ੍ਹੇ ਕੀਤੇ ਦੋ ਭਰਾਵਾਂ ਖ਼ਿਲਾਫ਼ ਚੋਣ ਲੜ ਰਹੇ ਹਨ। ਵੱਡਾ ਭਰਾ ਲਾਲੀ ਮਜੀਠੀਆ ਪਹਿਲਾਂ ਕਾਂਗਰਸ ਵਿੱਚ ਸੀ ਤੇ ਹੁਣ ‘ਆਪ’ ਵਿੱਚ ਚਲਾ ਗਿਆ। ਕਾਂਗਰਸ ਵਿੱਚ ਉਸ ਦੀ ਥਾਂ ਛੋਟੇ ਭਰਾ ਨੇ ਲੈ ਲਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਭਰਾ ਆਪਸ ਵਿੱਚ ਲੜ ਪਏ ਹਨ ਤੇ ਉਨ੍ਹਾਂ ਦਾ ਲਾਲਚ ਤੇ ਮੌਕਾਪ੍ਰਸਤੀ ਵੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ‘ਆਪ’ ਕਾਂਗਰਸ ਪਾਰਟੀ ਦੀ ‘ਬੀ’ ਟੀਮ ਹੈ। ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲੜਨ ਤੋਂ ਰੋਕਣ ਲਈ ਐੱਨਡੀਪੀਐੱਸ ਐਕਟ ਦੀ ਦੁਰਵਰਤੋਂ ਕੀਤੀ ਗਈ ਅਤੇ ਸੁਪਰੀਮ ਕੋਰਟ ਦੀ ਹਦਾਇਤ ਦੇ ਬਾਵਜੂਦ ਉਨ੍ਹਾਂ ਦੇ ਘਰਾਂ ’ਤੇ ਛਾਪੇ ਮਾਰੇ ਗਏ। ਮਜੀਠੀਆ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All