ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਬੈਂਚ ਨੇ ਸੂਬਾ ਸਰਕਾਰ ਨੂੰ 23 ਸਤੰਬਰ ਲਈ ਨੋਟਿਸ...
ਫਾਈਲ ਫੋਟੋ।
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਬੈਂਚ ਨੇ ਸੂਬਾ ਸਰਕਾਰ ਨੂੰ 23 ਸਤੰਬਰ ਲਈ ਨੋਟਿਸ ਵੀ ਜਾਰੀ ਕੀਤਾ ਹੈ।

ਜਸਟਿਸ ਤ੍ਰਿਭੁਵਨ ਦਹੀਆ ਵੱਲੋਂ ਇਹ ਹੁਕਮ 31 ਜੁਲਾਈ ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਵਿੱਚ ਬੀਐਨਐਸ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਇੱਕ ਮਾਮਲੇ ਦੇ ਸਬੰਧ ਵਿੱਚ ਮਜੀਠੀਆ ਦੀ ਪਟੀਸ਼ਨ ’ਤੇ ਜਾਰੀ ਕੀਤੇ ਗਏ ਹਨ।

Advertisement

ਅੰਮ੍ਰਿਤਸਰ ਦੀ ਅਦਾਲਤ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ।

ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਦੇ ਵਕੀਲ ਵੱਲੋਂ ਲਗਾਤਾਰ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਕੇਸ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਉਸ ਦੇ ਮੁਵੱਕਿਲ ਨੂੰ ਸਲਾਖਾਂ ਪਿੱਛੇ ਰੱਖਣ ਲਈ ਕਈ ਮਾਮਲਿਆਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ।

Advertisement
Tags :
#AnticipatoryBail#FalseImplication#JusticeTribhuvanDahiya#MajithiaBail#PoliticalCaseamritsarBikramSinghMajithiaPunjabAndHaryanaHighCourtPunjabPoliticsSADਅੰਮ੍ਰਿਤਸਰਸ਼੍ਰੋਮਣੀ ਅਕਾਲੀ ਦਲਜਸਟਿਸ ਤ੍ਰਿਭੂਵਨ ਦਹੀਆਪੰਜਾਬ ਤੇ ਹਰਿਆਣਾ ਹਾਈ ਕੋਰਟਪੇਸ਼ਗੀ ਜ਼ਮਾਨਤਮਜੀਠੀਆ ਜ਼ਮਾਨਤ ਅਰਜ਼ੀ
Show comments