ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ: ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕਰਦਿਆਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਣ ਨੂੰ ਅਕਾਲੀ ਦਲ ਲਈ...
Advertisement
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕਰਦਿਆਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਣ ਨੂੰ ਅਕਾਲੀ ਦਲ ਲਈ ਵੱਡਾ ਝਟਕਾ ਕਰਾਰ ਦਿੱਤਾ ਹੈ।
ਅੱਜ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਨਾ ਸਿਰਫ਼ ਅਰਜ਼ੀ ਰੱਦ ਕੀਤੀ ਹੈ, ਸਗੋਂ ਇਹ ਟਿੱਪਣੀ ਵੀ ਕੀਤੀ ਹੈ ਕਿ ਪੁਲੀਸ ਵੱਲੋਂ ਪੇਸ਼ ਕੀਤੇ ਗਏ ਸਬੂਤ ਬੇਹੱਦ ਗੰਭੀਰ ਹਨ।
Advertisement
ਸ੍ਰੀ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਅਤੇ ਮਜੀਠੀਆ ਦੇ ਸਮਰਥਕ ਲਗਾਤਾਰ ਇਹ ਦੋਸ਼ ਲਾ ਰਹੇ ਸਨ ਕਿ ਭਗਵੰਤ ਮਾਨ ਸਰਕਾਰ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਕਰ ਰਹੀ ਹੈ ਪਰ ਅੱਜ ਹਾਈ ਕੋਰਟ ਨੇ ਸਰਕਾਰ ਦੀ ਕਾਰਵਾਈ ’ਤੇ ਆਪਣੀ ਮੋਹਰ ਲਗਾ ਦਿੱਤੀ ਹੈ ਕਿ ਮਜੀਠੀਆ ’ਤੇ ਲਗਾਏ ਗਏ ਦੋਸ਼ ਬਿਲਕੁਲ ਸਹੀ ਹਨ। ਅਦਾਲਤ ਵਿੱਚ 540 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਪੇਸ਼ ਕੀਤੇ ਗਏ ਸਨ। 15 ਦਿਨ ਤੱਕ ਚੱਲੀ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।
Advertisement
