DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ; ਪੁਲੀਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀ

ਅੰਮ੍ਰਿਤਸਰ ਵਿਚਲੀ ਰਿਹਾਇਸ਼ ’ਤੇ ਵਿਜੀਲੈਂਸ ਦੇ ਛਾਪੇ ਮੌਕੇ ਆਪਣੇ ਸਮਰਥਕਾਂ ਨੂੰ ਉਕਸਾਉਣ ਦਾ ਦੋਸ਼
  • fb
  • twitter
  • whatsapp
  • whatsapp
Advertisement

ਕਰਮਜੀਤ ਸਿੰਘ ਚਿੱਲਾ

ਮੁਹਾਲੀ, 27 ਮਈ

Advertisement

ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ ’ਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਪੁਲੀਸ ਵਿਰੁੱਧ ਹਿੰਸਾ ਭੜਕਾਈ, ਜਿਸ ਕਾਰਨ ਕਈ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਹਨ।

ਜਾਂਚ ਟੀਮ ਨੇ ਮਜੀਠੀਆ ’ਤੇ ਵਿਜੀਲੈਂਸ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ, ਧੱਕਾ-ਮੁੱਕੀ, ਸਬੂਤਾਂ ਨੂੰ ਨਸ਼ਟ ਕਰਨ ਦੀ ਸਾਜ਼ਿਸ਼ ਘੜਨ ਅਤੇ ਆਪਣੇ ਸਮਰਥਕਾਂ ਨੂੰ ਪੁਲੀਸ ’ਤੇ ਹਮਲੇ ਲਈ ਉਕਸਾਉਣ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਮਜੀਠੀਆ ਦੇ ਘਰ ’ਤੇ ਕੇਸ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ ਮੌਜੂਦ ਹਨ।

ਵਿਜੀਲੈਂਸ ਟੀਮ ਦੀ ਸ਼ਿਕਾਇਤ ਮੁਤਾਬਕ ਮਜੀਠੀਆ ਦੇ ਸਮਰਥਕਾਂ ਨੂੰ ਵਿਜੀਲੈਂਸ ਟੀਮ ਵੱਲੋਂ ਕੀਤੀ ਜਾਂਚ ਵਿਚ ਅੜਿੱਕਾ ਪਾਉਣ ਲਈ ਉਕਸਾਇਆ ਗਿਆ ਅਤੇ ਟੀਮ ’ਤੇ ਹਮਲਾ ਇਸ ਲਈ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਮਹੱਤਵਪੂਰਨ ਸਬੂਤ ਇਕੱਠੇ ਕਰਨ ਤੋਂ ਰੋਕਿਆ ਜਾ ਸਕੇ।

ਇਹ ਜਾਇਦਾਦ ਕਥਿਤ 540 ਕਰੋੜ ਦੇ ਡਰੱਗ ਮਨੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਨਾਲ ਸਬੰਧਤ ਹੈ। ਦੱਸਿਆ ਜਾਂਦਾ ਹੈ ਕਿ ਮਜੀਠੀਆ ਦੀ ਇਸੇ ਰਿਹਾਇਸ਼ ’ਤੇ ਕੌਮਾਂਤਰੀ ਨਸ਼ਾ ਤਸਕਰ ਠਹਿਰਦੇ ਸਨ, ਜਿੱਥੇ ਮਜੀਠੀਆ ਦੇ ਸਮਰਥਕਾਂ ਨੇ ਵਿਜੀਲੈਂਸ ਟੀਮ ਦੀ ਜਾਂਚ ਵਿੱਚ ਅੜਿੱਕਾ ਪਾਇਆ ਸੀ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਵਿਜੀਲੈਂਸ ਵੱਲੋਂ ਪੇਸ਼ ਹੋਏ ਵਕੀਲ ਫੈਰੀ ਸੋਫਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਜਾਗਰ ਕੀਤਾ ਸੀ ਕਿ ਬਿਕਰਮ ਮਜੀਠੀਆ ਵੱਲੋਂ ਆਪਣੀ ਰਿਹਾਇਸ਼ ਵਿਖੇ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਸੀ ਕਿ ਇਹ ਸਾਰਾ ਮਾਮਲਾ ਮਾਨਯੋਗ ਅਦਾਲਤ ਵਿੱਚ ਵੀ ਰੱਖਿਆ ਗਿਆ ਹੈ।

ਵਕੀਲ ਫੈਰੀ ਸੋਫਤ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਸ੍ਰੀ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸੋਸ਼ਲ ਮੀਡੀਆ ਉੱਤੇ ਆਪਣੀਆਂ ਪੋਸਟਾਂ ਵਿੱਚ ਅਜਿਹੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਅਤੇ ਉਨ੍ਹਾਂ ਦਾਅਵਾ ਵੀ ਕੀਤਾ ਸੀ ਕਿ ਇਸ ਮਾਮਲੇ ਨੂੰ ਮਾਣਯੋਗ ਅਦਾਲਤ ਨੇ ਗੰਭੀਰਤਾ ਨਾਲ ਸੁਣਿਆ ਹੈ।

Advertisement
×